WFI ਪ੍ਰਧਾਨ ਬ੍ਰਿਜ ਭੂਸ਼ਣ ਵਿਰੁੱਧ ਦੋ FIR ਦਰਜ, ਬੇਟੀਆਂ ਦੇ ਸਮਰਥਨ ‘ਚ ਜੰਤਰ-ਮੰਤਰ ਪਹੁੰਚੀ ਪ੍ਰਿਅੰਕਾ ਗਾਂਧੀ

Rajneet Kaur
2 Min Read

ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦਿੱਲੀ ਦੇ ਜੰਤਰ-ਮੰਤਰ ਪਹੁੰਚ ਚੁੱਕੇ ਹਨ। ਪ੍ਰਿਅੰਕਾ ਗਾਂਧੀ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਹਿਲਵਾਨਾਂ ਨਾਲ ਧਰਨੇ ‘ਤੇ ਬੈਠ ਗਏ ਹਨ। ਦੱਸ ਦੇਈਏ ਕਿ ਪਹਿਲਵਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਵਾਰ ਉਹ ਆਗੂਆਂ ਨੂੰ ਧਰਨੇ ‘ਤੇ ਆਉਣ ਤੋਂ ਨਹੀਂ ਰੋਕਣਗੇ। ਜੋ ਵੀ ਇਸ ਲੜਾਈ ਵਿੱਚ ਸਾਡਾ ਸਾਥ ਦੇਣਾ ਚਾਹੁੰਦਾ ਹੈ ਉਹ ਦੇ ਸਕਦਾ ਹੈ। ਦੱਸ ਦੇਈਏ ਕਿ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੀ ਹੜਤਾਲ 7ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਪ੍ਰਿਅੰਕਾ ਗਾਂਧੀ ਨੇ ਪਹਿਲਵਾਨਾਂ ਨਾਲ ਗੱਲਬਾਤ ਵੀ ਕੀਤੀ ਹੈ। ਇਸ ਮੌਕੇ ਕਾਂਗਰਸ ਨੇਤਾ ਦੀਪੇਂਦਰ ਹੁੱਡਾ ਵੀ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਹਨ।  ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਜੰਤਰ-ਮੰਤਰ ਪਹੁੰਚਣਗੇ।

ਪ੍ਰਿਅੰਕਾ ਗਾਂਧੀ ਨੇ ਕਿਹਾ ਕਿ 2 FIR ਦਰਜ ਕੀਤੀਆਂ ਗਈਆਂ ਸਨ, ਪਰ ਅਜੇ ਤੱਕ ਉਨ੍ਹਾਂ ਦੀਆਂ ਕਾਪੀਆਂ ਨਹੀਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ FIR ‘ਚ ਕੀ ਲਿਖਿਆ ਹੈ ਇਹ ਵੀ ਨਹੀਂ ਦਸਿਆ ਜਾ ਰਿਹਾ। ਇਹ ਕੁੜੀਆਂ ਜਦੋਂ ਮੈਡਲ ਜਿੱਤ ਕੇ ਆਉਂਦੀਆਂ ਹਨ ਤਾਂ ਹਰ ਕੋਈ ਇਨ੍ਹਾਂ ਦੀ ਤਾਰੀਫ਼ ਕਰਦਾ ਹੈ। ਪਰ ਅੱਜ ਜਦੋਂ ਉਹ ਇਨਸਾਫ਼ ਲਈ ਸੜਕਾਂ ‘ਤੇ ਬੈਠੀਆਂ ਹਨ ਤਾਂ ਕੋਈ ਸੁਣਨ ਵਾਲਾ ਨਹੀਂ ਹੈ। WFI ਮੁਖੀ ਦਾ ਅਸਤੀਫਾ ਅਜੇ ਤੱਕ ਨਹੀਂ ਹੋਇਆ ਹੈ।  ਜਾਂਚ ਚੱਲ ਰਹੀ ਹੈ ਪਰ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਨਹੀਂ ਗਿਆ ਹੈ।

ਦਸ ਦਈਏ ਕਿ  ਮਹਿਲਾ ਪਹਿਲਵਾਨ ਲੰਬੇ ਸਮੇਂ ਤੋਂ ਸੰਸਦ ਮੈਂਬਰ ਖਿਲਾਫ FIR ਦਰਜ ਕਰਨ ਦੀ ਮੰਗ ਕਰ ਰਹੀਆਂ ਸਨ। ਇਸ ਦੇ ਲਈ ਦੂਜੀ ਵਾਰ ਜੰਤਰ-ਮੰਤਰ ਵਿਖੇ ਧਰਨਾ ਜਾਰੀ ਹੈ। ਜਦੋਂ ਮਾਮਲਾ ਸੁਪਰੀਮ ਕੋਰਟ ਪਹੁੰਚਿਆ ਤਾਂ ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਲਈ ਸੰਸਦ ਮੈਂਬਰ ਦੇ ਖਿਲਾਫ ਦੋ ਐਫਆਈਆਰ ਦਰਜ ਕੀਤੀਆਂ ਹਨ, ਇੱਕ ਕਿਸ਼ੋਰ ਦੀ ਸ਼ਿਕਾਇਤ ਉੱਤੇ, ਜਦੋਂ ਕਿ ਛੇ ਹੋਰ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਉੱਤੇ ਇੱਕ ਸੰਯੁਕਤ ਐਫਆਈਆਰ ਦਰਜ ਕੀਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment