ਅਮਿਤਾਭ ਅਤੇ ਅਭਿਸ਼ੇਕ ਤੋਂ ਬਾਅਦ ਐਸ਼ਵਰਿਆ ਰਾਏ ਅਤੇ ਅਰਾਧਿਆ ਬੱਚਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

TeamGlobalPunjab
1 Min Read

ਮੁੰਬਈ : ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬਚਨ (77) ਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬਚਨ ਦਾ ਬੀਤੇ ਦਿਨ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਸੀ। ਉਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਕੋਰੋਨਾ ਟੈਸਟ ਲਏ ਗਏ ਜਿਨ੍ਹਾਂ ‘ਚੋਂ ਐਸ਼ਵਰਿਆ ਰਾਏ ਬਚਨ ਅਤੇ ਉਸ ਦੀ ਧੀ ਆਰਾਧਿਆ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਦੱਸ ਦਈਏ ਕਿ ਬੀਤੀ ਦੇਰ ਰਾਤ ਸਾਹਮਣੇ ਆਈ ਪਹਿਲੀ ਰਿਪੋਰਟ ‘ਚ ਜ਼ਯਾ ਬੱਚਨ ਅਤੇ ਐਸ਼ਵਰਿਆ ਰਾਏ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਪਰ ਦੂਜੀ ਰਿਪੋਰਟ ‘ਚ ਐਸ਼ਵਰਿਆ ਰਾਏ ਅਤੇ ਉਨ੍ਹਾਂ ਦੀ ਧੀ ਅਰਾਧਿਆ ਬੱਚਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ‘ਐਸ਼ਵਰਿਆ ਰਾਏ ਬੱਚਨ ਅਤੇ ਆਰਾਧਿਆ ਬੱਚਨ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਯਾ ਬੱਚਨ ਦਾ ਕੋਵਿਡ 19 ਟੈਸਟ ਨੈਗੇਟਿਵ ਆਇਆ ਹੈ। ਅਸੀਂ ਬੱਚਨ ਪਰਿਵਾਰ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।

Share this Article
Leave a comment