ਅਮਿਤਾਭ ਬੱਚਨ ਤੋਂ ਬਾਅਦ ਹੁਣ ਅਦਾਕਾਰ ਸਾਰਾ ਅਲੀ ਖਾਨ ਦੇ ਘਰ ਕੋਰੋਨਾ ਨੇ ਦਿੱਤੀ ਦਸਤਕ

TeamGlobalPunjab
2 Min Read

ਮੁੰਬਈ : ਕੋਰੋਨਾ ਮਹਾਮਾਰੀ ਦਿਨੋਂ ਦਿਨ ਘਾਤਕ ਰੂਪ ਧਾਰਨ ਕਰਦੀ ਜਾ ਰਹੀ ਹੈ। ਆਮ ਲੋਕਾਂ ਦੇ ਨਾਲ-ਨਾਲ ਬਾਲੀਵੁੱਡ ਦੀਆਂ ਕਈ ਹਸਤੀਆਂ ਵੀ ਇਸ ਦੀ ਲਪੇਟ ‘ਚ ਆ ਚੁੱਕੀਆਂ ਹਨ। ਇਸ ‘ਚ ਹੀ ਬਾਲੀਵੁੱਡ ਦੇ ਮਹਾ ਨਾਇਕ ਅਮਿਤਾਭ ਬੱਚਨ ਅਤੇ ਅਨੁਪਮ ਖੇਰ ਤੋਂ ਬਾਅਦ ਹੁਣ ਕੋਰੋਨਾ ਨੇ ਅਦਾਕਾਰਾ ਸਾਰਾ ਅਲੀ ਖਾਨ ਦੇ ਘਰ ਵੀ ਦਸਤਕ ਦੇ ਦਿੱਤੀ ਹੈ।

ਸਾਰਾ ਅਲੀ ਖਾਨ ਨੇ ਸੋਮਵਾਰ ਦੇਰ ਰਾਤ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਡਰਾਈਵਰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਅਤੇ ਹੁਣ ਉਸ ਨੂੰ ਕੁਆਰੰਟੀਨ ਸੈਂਟਰ ਭੇਜ ਦਿੱਤਾ ਗਿਆ ਹੈ। ਸਾਰਾ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਡਰਾਈਵਰ ਦੇ ਕੋਰੋਨਾ ਸੰਕਰਮਿਤ ਪਾਏ ਜਾਣ ਤੋਂ ਬਾਅਦ ਉਸਦੇ ਪਰਿਵਾਰ ਅਤੇ ਸਟਾਫ ਦਾ ਵੀ ਕੋਰੋਨਾ ਟੈਸਟ ਕਰਵਾਇਆ ਗਿਆ ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।

ਸਾਰਾ ਨੇ ਇੰਸਟਾਗ੍ਰਾਮ ‘ਤੇ ਲਿਖਿਆ ਕਿ,’ਮੈਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸਾਡੇ ਡਰਾਈਵਰ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਆਈ ਹੈ। ਰਿਪੋਰਟ ਮਿਲਦੇ ਹੀ ਬੀਐਮਸੀ ਨੂੰ ਸੂਚਿਤ ਕੀਤਾ ਗਿਆ ਅਤੇ ਬਾਅਦ ਵਿੱਚ ਡਰਾਈਵਰ ਨੂੰ ਕੁਆਰੰਟੀਨ ਸੈਂਟਰ ਭੇਜ ਦਿੱਤਾ ਗਿਆ।

https://www.instagram.com/p/CCl6OJoJDMh/

- Advertisement -

ਹੋਰ ਜਾਣਕਾਰੀ ਦਿੰਦੇ ਹੋਏ ਸਾਰਾ ਅਲੀ ਖਾਨ ਨੇ ਲਿਖਿਆ, ‘ਮੇਰੇ ਪਰਿਵਾਰਕ ਮੈਂਬਰਾਂ ਅਤੇ ਘਰ ਦੇ ਸਾਰੇ ਸਟਾਫ ਦੀ ਰਿਪੋਰਟ ਨੈਗੇਟਿਵ ਆਈ ਹੈ। ਅਸੀਂ ਸਾਰੀ ਜ਼ਰੂਰੀ ਸਾਵਧਾਨੀਆਂ ਵਰਤ ਰਹੇ ਹਾਂ। ਇਸਦੇ ਨਾਲ ਹੀ ਉਨ੍ਹਾਂ ਬੀਐਮਸੀ ਦੁਆਰਾ ਦਿੱਤੇ ਦਿਸ਼ਾ ਨਿਰਦੇਸ਼ਾਂ ਦਾ ਧੰਨਵਾਦ ਕੀਤਾ। ਸਾਰੇ ਸੁਰੱਖਿਅਤ ਰਹਿਣ।

Share this Article
Leave a comment