ਅਮਿਤਾਭ ਤੋਂ ਬਾਅਦ ਹੁਣ ਬਾਲੀਵੁੱਡ ਦੇ ਇਸ ਮਸ਼ਹੂਰ ਅਦਾਕਾਰ ਨੂੰ ਹੋਇਆ ਕੋਰੋਨਾ

TeamGlobalPunjab
1 Min Read

ਮੁੰਬਈ : ਪੂਰੀ ਦੁਨੀਆ ਸਮੇਤ ਭਾਰਤ ‘ਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਤੱਕ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਵੀ ਕੋਰੋਨਾ ਦੀ ਲਪੇਟ ‘ਚ ਆ ਚੁੱਕੀਆਂ ਹਨ। ਬੱਚਨ ਪਰਿਵਾਰ ਤੋਂ ਬਾਅਦ ਹੁਣ ਕੋਰੋਨਾ ਨੇ ਕਪੂਰ ਪਰਿਵਾਰ ਦੇ ਘਰ ਦਸਤਕ ਦੇ ਦਿੱਤੀ ਹੈ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਰਜੁਨ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਜਿਸ ਦੀ ਜਾਣਕਾਰੀ ਅਰਜੁਨ ਕਪੂਰ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।

https://www.instagram.com/p/CEydxJNp3mB/

ਅਰਜੁਨ ਕਪੂਰ ਦਾ ਕਹਿਣਾ ਹੈ ਕਿ ‘ਮੈਂ ਹਾਲ ਹੀ ‘ਚ ਆਪਣਾ ਕੋਰੋਨਾ ਟੈਸਟ ਕਰਵਾਇਆ ਹੈ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।’ ਫਿਲਹਾਲ ਅਰਜੁਨ ਕਪੂਰ ਨੇ ਖੁਦ ਨੂੰ ਆਪਣੇ ਘਰ ‘ਚ ਕੁਆਰੰਟੀਨ ਕੀਤਾ ਹੋਇਆ ਹੈ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਬੋਨੀ ਕਪੂਰ ਦੇ ਸਟਾਫ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਹਾਲਾਂਕਿ ਬੋਨੀ ਕਪੂਰ, ਜਾਨ੍ਹਵੀ ਕਪੂਰ ਅਤੇ ਖੁਸ਼ੀ ਕਪੂਰ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ। ਇਸ ਤੋਂ ਇਲਾਵਾ ਅਮਿਤਾਭ ਬੱਚਨ, ਅਭਿਸ਼ੇਕ ਬੱਚਨ, ਐਸ਼ਵਰਿਆ ਅਤੇ ਆਰਾਧਿਆ ਬੱਚਨ ਵੀ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ। ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਬੱਚਨ ਪਰਿਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

Share This Article
Leave a Comment