ਮੁੰਬਈ : ਬਾਲੀਵੁੱਡ ਦੇ ਅਦਾਕਾਰਾਂ ਦਾ ਕੋਰੋਨਾ ਦੀ ਲਪੇਟ ‘ਚ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ‘ਚ ਹੀ ਹੁਣ ਅਰਜੁਨ ਕਪੂਰ ਤੋਂ ਬਾਅਦ ਬਾਲੀਵੁੱਡ ਦੀ ਖੂਬਸੂਰਤ ਅਦਾਕਾਰ ਮਲਾਇਕਾ ਅਰੋੜਾ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈੇ। ਮਲਾਇਕਾ ਦੀ ਭੈਣ ਅਮ੍ਰਿਤਾ ਅਰੋੜਾ ਨੇ ਇਹ ਜਾਣਕਾਰੀ ਦਿੱਤੀ ਹੈ।
ਦਰਅਸਲ ਕੁਝ ਦਿਨ ਪਹਿਲਾਂ ਮਲਾਇਕਾ ਅਰੋੜਾ ਦੇ ਸ਼ੋਅ ‘ਇੰਡੀਆਜ਼ ਬੈਸਟ ਡਾਂਸਰਜ਼’ ਦੇ ਸੈੱਟ ਤੋਂ 7 ਤੋਂ 8 ਲੋਕਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖਬਰ ਸਾਹਮਣੇ ਆਈ ਸੀ। ਮਲਾਇਕਾ ਲੰਬੇ ਸਮੇਂ ਤੋਂ ਇਸ ਸ਼ੋਅ ਦੀ ਸ਼ੂਟਿੰਗ ਕਰ ਰਹੀ ਹੈ। ਮਲਾਇਕਾ ਅਰੋੜਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਨ੍ਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।
ਦੱਸ ਦਈਏ ਕਿ ਬੀਤੇ ਦਿਨ ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ‘ਚ ਹੀ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੇ ਇੱਕ ਪੋਸਟ ਦੇ ਜ਼ਰੀਏ ਆਪਣੇ ਕੋੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਸੀ।