ਦਿੱਲੀ ਤੋਂ ਬਾਅਦ ਹੁਣ ਚੰਡੀਗੜ੍ਹ ਤੇ ਪੰਜਾਬ ‘ਚ ਈਡੀ ਦੀ ਰੇਡ, ਆਬਕਾਰੀ ਵਿਭਾਗ ਦੇ ਅਧਿਕਾਰੀ ਦੇ ਘਰ ਵੀ ਪਹੁੰਚੀ ਟੀਮ

Prabhjot Kaur
2 Min Read

ਚੰਡੀਗੜ੍ਹ:  ਦਿੱਲੀ ਵਿਚ ED ਨੇ ਸ਼ਰਾਬ ਨੀਤੀ ਘੁਟਾਲੇ ਅਧੀਨ ਅਰਵਿੰਦ ਕੇਜਰੀਵਾਲ ਨੂੰ ਹਿਰਾਸਤ ਵਿਚ ਲਿਆ ਹੋਇਆ ਹੈ, ਹੁਣ ਦਿੱਲੀ ਤੋਂ ਬਾਅਦ ਪੰਜਾਬ ‘ਚ ਈ. ਡੀ. ਦੀਆਂ ਟੀਮਾਂ ਨੇ ਛਾਪੇਮਾਰੀ ਤੇਜ਼ ਕਰ ਦਿੱਤੀ ਹੈ। ਮੋਹਾਲੀ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅਮਰੂਦ ਬਾਗ ਘਪਲੇ ‘ਚ ਵੱਡੀ ਕਾਰਵਾਈ ਕਰਦਿਆਂ ਪਿੰਡ ਬਾਕਰਪੁਰ ‘ਚ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਟੀਮ ਨੇ ਕਈ ਘਰਾਂ ਨੂੰ ਘੇਰ ਲਿਆ ਹੈ ਅਤੇ ਇਕ ਵੱਡੇ ਅਫ਼ਸਰ ਦੇ ਘਰ ਵੀ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਹੈ। ਇਸ ਘਪਲੇ ‘ਚ ਕਈ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਫ਼ਸਰਾਂ ਦੇ ਸਾਹਮਣੇ ਆਏ ਸਨ। ਇਸ ਨੂੰ ਲੈ ਕੇ ਈ. ਡੀ. ਦੀ ਟੀਮ ਵਲੋਂ ਮੋਹਾਲੀ ‘ਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਈਡੀ ਨੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਪੰਜਾਬ ਆਬਕਾਰੀ ਕਮਿਸ਼ਨਰ ਵਰੁਣ ਦੇ ਘਰ ਛਾਪਾ ਮਾਰ ਕੇ ਇਸ ਘੁਟਾਲੇ ਨਾਲ ਸਬੰਧਤ ਸਬੂਤ ਅਤੇ ਪੁੱਛਗਿੱਛ ਕੀਤੀ।

ਜਾਣਕਾਰੀ ਮੁਤਾਬਕ ਗਮਾਡਾ ਵਲੋਂ ਏਅਰਪੋਰਟ ਰੋਡ ਨੇੜੇ ਇਕ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕੀਤੀ ਗਈ ਸੀ। ਇਸ ਪ੍ਰਾਜੈਕਟ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਦੀ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਜਾਣਾ ਸੀ।

2018 ‘ਚ ਜ਼ਮੀਨ ਖ਼ਰੀਦਣ ਤੋਂ ਬਾਅਦ ਪੌਦੇ ਲਾਏ ਗਏ ਪਰ ਗਮਾਡਾ ਅਧਿਕਾਰੀਆਂ ਨਾਲ ਮਿਲੀ ਭੁਗਤ ਕਰਕੇ ਮਾਲੀਆ ਰਿਕਾਰਡ ‘ਚ ਦਿਖਾ ਦਿੱਤਾ ਗਿਆ ਕਿ ਪੌਦੇ 2016 ‘ਚ ਲਾਏ ਗਏ ਸਨ। ਇਸ ਤੋਂ ਬਾਅਦ ਮਾਮਲੇ ਦੇ ਦੋਸ਼ੀਆਂ ਨੇ ਵਿਭਾਗ ਤੋਂ ਕਰੀਬ 137 ਕਰੋੜ ਦਾ ਮੁਆਵਜ਼ਾ ਵੀ ਲੈ ਲਿਆ। ਵਿਜੀਲੈਂਸ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਸ ਨੇ ਕੇਸ ਦਰਜ ਕਰਕੇ ਮਾਮਲੇ ‘ਚ 18 ਲੋਕਾਂ ਨੂੰ ਨਾਮਜ਼ਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment