ਚੰਡੀਗੜ੍ਹ-: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਉਥਲ-ਪੁਥਲ ਜਾਰੀ ਹੈ। ਕਾਂਗਰਸ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਵੀਰਵਾਰ ਨੂੰ ਕਾਂਗਰਸ ਅਨੁਸ਼ਾਸ਼ਨੀ ਕਮੇਟੀ ਵੱਲੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ।
ਜਦੋਂ ਮੀਡੀਆ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚੋ ਕੱਢਣ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਨੇ ਇਸ ਤੋਂ ਅਣਜਾਣਤਾ ਪ੍ਰਗਟਾਉਂਦਿਆ ਕਿਹਾ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਪਾਰਟੀ ਵੱਲੋਂ ਉਨ੍ਹਾਂ ਨੂੰ ਇਸ ਬਾਰੇ ਕੋਈ ਪੱਤਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਨੂੰ ਪਾਰਟੀ ਤੋਂ ਕੋਈ ਪੱਤਰ ਮਿਲੇਗਾ ਤਾਂ ਮੈਂ ਪਾਰਟੀ ਉਸਦਾ ਢੁਕਵਾਂ ਅਤੇ ਠੋਕਵਾਂ ਜਵਾਬ ਦੇਵਾਂਗਾ।
ਪਰ ਮਨੀਸ਼ ਤਿਵਾੜੀ ਨੇ ਟਵੀਟ ਕਰਕੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੂੰ ਬਿਨਾਂ ਕਿਸੇ ਨੋਟਿਸ ਦੇ ਅਚਾਨਕ ਬਾਹਰ ਕੱਢ ਦਿੱਤਾ ਗਿਆ, ਉਨ੍ਹਾਂ ਨੂੰ ਕਾਂਗਰਸ ਦੀ ਇਸ ਕਾਰਵਾਈ ‘ਤੇ ਬਹੁਤ ਹੈਰਾਨੀ ਹੋ ਰਹੀ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਜਦੋਂ ਅੱਤਵਾਦ ਦੇ ਦਿਨਾਂ ਵਿੱਚ ਪੰਜਾਬ ਵਿੱਚ ਕੋਈ ਪੈਸਾ ਲਾਉਣ ਲਈ ਤਿਆਰ ਨਹੀਂ ਸੀ, ਤਾਂ 1980 ਦੇ ਦਹਾਕੇ ਵਿੱਚ ਪੈਪਸਿਕੋ ਨੂੰ ਪੰਜਾਬ ਲੈ ਕੇ ਆਏ। ਉਨ੍ਹਾਂ ਦਿਨਾਂ ਵਿੱਚ ਉਹੀ ਇੱਕ ਕਾਂਗਰਸੀ ਸਨ।
Shocked to read @KewalDhillonINC summarily expelled from @INCIndia without even as much as a notice.
When no one was prepared to invest a Penny in Punjab during days of Terror he brought @PepsiCo to Punjab in 1980’s.
He was a Congressman when it was an invitation to Assasination pic.twitter.com/pftJaDh8JP
— Manish Tewari (@ManishTewari) February 17, 2022