ਪਾਰਟੀ ਤੋਂ ਕੱਢੇ ਜਾਣ ਤੋਂ ਬਾਅਦ ਗੜ੍ਹੀ ਨੇ ਬੈਨੀਵਾਲ ’ਤੇ ਲਗਾਏ ਗੰਭੀਰ ਇਲਜ਼ਾਮ, ਕੀਤਾ ਨੰਬਰ ਜਾਰੀ, ਸਬੂਤਾਂ ਸਣੇ ਕੀਤੇ ਵੱਡੇ ਖ਼ੁਲਾਸੇ

Global Team
4 Min Read

ਚੰਡੀਗੜ੍ਹ: : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਉਹ ਖੁਲ ਕੇ ਭੜਾਸ ਕਡਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ  ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਉੱਤੇ ਕਥਿਤ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲਗਾਏ ਹਨ। ਗੜੀ ਨੇ  ਸਬੂਤਾਂ ਲਈ ਇਕ ਫੋਨ ਨੰਬਰ ਵੀ ਸਾਝਾਂ ਕੀਤਾ ਹੈ ਜਿਸ ਤੇ ਵੱਟ੍ਹਸਐਪ ਕਰਕੇ  ਸਾਰੀ ਜਾਣਕਾਰੀ ਲਈ ਜਾ ਸਕਦੀ ਹੈ।   ਗੜੀ ਨੇ ਬੈਨੀਵਾਲ ’ਤੇ ਕਥਿਤ ਭ੍ਰਿਸ਼ਟਾਚਾਰ ਤੇ ਪਾਰਟੀ ਫੰਡਾਂ ਵਿਚ ਕਥਿਤ ਗ਼ਬਨ ਕਰਕੇ ਵੱਡੀਆਂ ਜਾਇਦਾਦਾਂ ਬਣਾਉਣ ਅਤੇ ਮਹਿੰਗੀਆਂ ਕਾਰਾਂ ਖ਼ਰੀਦਣ ਦੇ ਇਲਜ਼ਾਮ ਲਗਾਏ ਹਨ। ਬੈਨੀਵਾਲ ਪੰਜਾਬ ਤੋਂ ਇਲਾਵਾ ਬਸਪਾ ਦੇ ਹਰਿਆਣਾ, ਹਿਮਾਚਲ, ਦਿੱਲੀ, ਚੰਡੀਗੜ੍ਹ ਦੇ ਵੀ ਕੇਂਦਰੀ ਸੂਬਾ ਇੰਚਾਰਜ ਹਨ।

ਗੜ੍ਹੀ ਨੇ ਆਪਣੇ ‘ਐਕਸ’ ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ, ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ, ਕੇਂਦਰੀ ਆਗੂਆਂ ਸਤੀਸ਼ ਮਿਸ਼ਰਾ, ਰਾਮਜੀ ਗੌਤਮ ਆਦਿ ਨੂੰ ਵੀ ਟੈਗ ਕੀਤਾ ਗਿਆ ਹੈ। ਪੋਸਟ ਨੇ ਨਾਲ ਕਾਗਜ਼ਾਂ ਦੀਆਂ ਕੁਝ ਫੋਟੋਆਂ ਵੀ ਨੱਥੀ ਕੀਤੀਆਂ ਗਈਆਂ ਹਨ ਜਿਨ੍ਹਾਂ ’ਤੇ ਜਾਇਦਾਦਾਂ ਦੀ ਬਿਓਰਾ ਲਿਖਿਆ ਹੋਇਆ ਹੈ। ਪੋਸਟ ਵਿੱਚ ਬੈਨੀਵਾਲ ਦੇ ਉਨ੍ਹਾਂ ਪਰਿਵਾਰਕ ਮੈਂਬਰਾਂ ਦੇ ਨਾਂ ਵੀ ਲਿਖੇ ਹਨ, ਜਿਨ੍ਹਾਂ ਦੇ ਨਾਂ ਉਤੇ ਸਬੰਧਿਤ ਜਾਇਦਾਦਾਂ ਬੋਲਦੀਆਂ ਹਨ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਗੜ੍ਹੀ ਨੇ ਕਿਹਾ ਕਿ ਜਿਸ ਗੱਲ ਲਈ ਉਨ੍ਹਾਂ ਬਸਪਾ ਦੀ ਕੌਮੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਤੋਂ ਫੋਨ ਕਰਕੇ ਸਮਾਂ ਮੰਗਿਆ ਹੈ, ਉਹ ਮੇਰੇ ਦਿਲ ’ਚ ਹੀ ਨਾ ਰਹਿ ਜਾਵੇ, ਇਸ ਲਈ ਸਾਰਾ ਮਾਮਲਾ ਲੋਕਾਂ ਦੀ ਕਚਿਹਰੀ ਵਿੱਚ ਸਬੂਤਾਂ ਸਮੇਤ ਪੇਸ਼ ਕਰ ਰਿਹਾ ਹਾਂ, ਜਿਸ ਲਈ ਮੈਂ ਭੈਣ ਮਾਇਆਵਤੀ ਜੀ ਤੋਂ ਮੁਲਾਕਾਤ ਲਈ 5 ਨਵੰਬਰ ਨੂੰ ਪਾਰਟੀ ਦਫ਼ਤਰ ਵਿਚ ਫੋਨ ਕੀਤਾ ਸੀ। ਉਨ੍ਹਾਂ ਰਣਧੀਰ ਸਿੰਘ ਬੈਨੀਵਾਲ ਨੂੰ ਸਵਾਲ ਕੀਤਾ ਹੈ ਕਿ ਇੱਕ ਪਾਸੇ ਜਿਥੇ ਪਾਰਟੀ ਵਰਕਰਾਂ ਤੋਂ ਮੋਟਰਸਾਈਕਲ ਵੀ ਨਹੀਂ ਖਰੀਦਿਆ ਜਾ ਰਿਹਾ ਤਾਂ ਉਥੇ ਬੈਨੀਵਾਲ ਨੇ 7 ਕਰੋੜ ਰੁਪਏ ਦੀਆਂ 13 ਜ਼ਮੀਨਾਂ/ਪਲਾਟ/ਦੁਕਾਨਾਂ ਕਿਵੇਂ ਖ਼ਰੀਦ ਲਈਆਂ? ਨਾਲ ਹੀ 4 ਕਰੋੜ ਦੀ ਲਾਗਤ ਵਾਲੇ ਦੋ ਮਹਿਲਾਂ ਵਰਗੇ ਘਰ ਅਤੇ ਸ਼ੋਅਰੂਮ ਕਿਵੇਂ ਬਣਾ ਲਏ? ਨਾਲ ਹੀ ਉਨ੍ਹਾਂ ਬੈਨੀਵਾਲ ਉਤੇ ਚਾਰ ਸਾਲਾਂ ’ਚ 80 ਲੱਖ ਰੁਪਏ ਦੀਆਂ ਚਾਰ ਗੱਡੀਆਂ ਖ਼ਰੀਦਣ ਦੇ ਵੀ ਇਲਜ਼ਾਮ ਲਾਏ ਹਨ।ਉਨ੍ਹਾਂ ਬੈਨੀਵਾਲ ਉਤੇ ‘ਪਾਰਟੀ ਦੀਆਂ ਟਿਕਟਾਂ ਵੇਚ ਕੇ ਇਕੱਠੇ ਕੀਤੇ ਸਾਰੇ ਫੰਡ ਕੇਂਦਰੀ ਦਫ਼ਤਰ ਵਿੱਚ ਜਮ੍ਹਾਂ ਨਾ ਕਰਵਾਉਣ’ ਦੇ ਵੀ ਇਲਜ਼ਾਮ ਲਾਏ ਹਨ। ਪੰਜਾਬ ਦੇ ਬਸਪਾ ਦਫਤਰ ਦੇ ‘ਮੈਨਟੀਨੈਂਸ ਫੰਡ ਹਰ ਮਹੀਨੇ ਔਸਤਨ 60/70 ਹਜ਼ਾਰ ਰੁਪਏ ਚੋਰੀ’ ਕਰਨ ਦੇ ਇਲਜ਼ਮ ਵੀ ਹਨ ਤੇ ਇੰਝ ਕੁੱਲ ਰਕਮ 30 ਲੱਖ ਰੁਪਏ ਲੁੱਟਣ ਦੇ ਇਲਜ਼ਮ ਹਨ।

ਉੱਧਰ ਰਣਧੀਰ ਸਿੰਘ ਬੈਨੀਵਾਲ ਦਾ ਕਹਿਣਾ ਹੈ ਕਿ ਸਾਰੇ ਇਲਜ਼ਾਮਾਂ  ‘ਨਿਰਮੂਲ ਤੇ ਬੇਬੁਨਿਆਦ’ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਗੜ੍ਹੀ ਨੂੰ ਪਾਰਟੀ ਵਿੱਚੋ ਕੱਢਿਆ ਜਾ ਚੁੱਕਾ ਹੈ ਤਾਂ ਉਹ ਇਲਜ਼ਾਮ ਲਾ ਰਹੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਜੋ ਵੀ ਜਾਇਦਾਦਾਂ ਬਣਾਈਆਂ ਹਨ ਉਹ ਮਿਹਨਤ ਕਰ ਕੇ ਬਣਾਈਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment