ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਮਨੀਸ਼ਾ ਗੁਲਾਟੀ ਪਹੁੰਚੀ ਹਾਈ ਕੋਰਟ, ਭਲਕੇ ਹੋਵੇਗੀ ਸੁਣਵਾਈ

Rajneet Kaur
1 Min Read

ਚੰਡੀਗੜ੍ਹ:  ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਮਨੀਸ਼ਾ ਗੁਲਾਟੀ ਸੂਬਾ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਏ ਹਨ।  ਮਨੀਸ਼ਾ ਗੁਲਾਟੀ ਨੇ ਹਾਈਕੋਰਟ ‘ਚ ਮੁੜ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।  ਇਸ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਈ। ਅੱਜ ਹਾਈਕੋਰਟ ਨੇ ਬਿਨਾਂ ਕੋਈ ਹਦਾਇਤ ਦਿੱਤੇ ਇਸ ਮਾਮਲੇ ਦੀ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਹਫ਼ਤੇ ਨੋਟੀਫਿਕੇਸ਼ਨ ਜਾਰੀ ਕਰ ਕੇ ਉਨ੍ਹਾਂ ਦੀ ਐਕਸਟੈਂਸ਼ਨ ਨੂੰ ਵਾਪਸ ਲੈ ਲਿਆ ਸੀ। ਉਨ੍ਹਾਂ ਨੂੰ ਪਿਛਲੀ ਸਰਕਾਰ ਨੇ ਮਾਰਚ, 2018 ’ਚ ਮਹਿਲਾ ਕਮਿਸ਼ਨ ਦਾ ਚੇਅਰਪਰਸਨ ਨਿਯੁਕਤ ਕੀਤਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

 

 

 

Share this Article
Leave a comment