ਬੀਬੀ ਜਗੀਰ ਕੌਰ ਦੀ ਪ੍ਰਤੀਕਿਰਿਆ ਆਈ ਸਾਹਮਣੇ, ਕਿਹਾ- ਹਰ ਹਾਲਤ ’ਚ ਲੜਾਂਗੀ ਚੋਣ

Rajneet Kaur
2 Min Read

ਨਿਊਜ਼ ਡੈਸਕ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਾਰਟੀ ਦੇ ਫ਼ੈਸਲੇ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕਿਹਾ ਕਿ , ‘ਉਨ੍ਹਾਂ ਨੂੰ ਅਜੇ ਤੱਕ ਪਾਰਟੀ ਵੱਲੋਂ ਜਾਰੀ ਕੀਤਾ ਨੋਟਿਸ ਪ੍ਰਾਪਤ ਨਹੀਂ ਹੋਇਆ ਹੈ। ਨੋਟਿਸ ਮਿਲਣ ਤੋਂ ਬਾਅਦ  ਇਸਦਾ ਜਵਾਬ ਪ੍ਰੈੱਸ ਕਾਨਫਰੰਸ ਰਾਹੀਂ ਦਿਆਂਗੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੀ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਾਂ ਅਕਾਲੀ ਦਲ ਖ਼ਿਲਾਫ਼ ਕੋਈ ਸ਼ਬਦ ਨਾ ਹੀ ਬੋਲਿਆ ਹੈ ਅਤੇ ਨਾ ਹੀ ਕੋਈ ਅਜਿਹਾ ਕੰਮ ਕੀਤਾ ਹੈ ਜਿਸ ਨਾਲ ਪਾਰਟੀ ਦਾ ਨੁਕਸਾਨ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਪ੍ਰਧਾਨ ਦੀ ਚੋਣ ਲੜਨ  ਲਈ ਇਸ ਕਾਰਨ ਬਜ਼ਿੱਦ ਹਨ ਕਿਉਂਕਿ ਉਹ ਲਿਫਾਫਾ ਕਲਚਰ ਦੇ ਖ਼ਿਲਾਫ਼ ਹਨ। ਬੀਬੀ ਜਗੀਰ ਕੌਰ ਨੇ ਕਿਹਾ ਉਨ੍ਹਾਂ ਅਜੇ ਦੂਜੀ ਪਾਰਟੀ ਵਲ ਜਾਣ ਬਾਰੇ ਨਹੀਂ ਸੋਚਿਆ ਹੈ। ਉਨ੍ਹਾਂ ਕਿਹਾ ਉਹ ਅਕਾਲੀ ਦਲ ਦੀ ਵਫ਼ਾਦਾਰ ਸਿਪਾਹੀ ਹਨ।

ਭਰੋਸੇਯੋਗ ਸੂਤਰਾਂ ਅਨੁਸਾਰ  ਬੀਬੀ ਜਗੀਰ ਕੌਰ 9 ਨਵੰਬਰ ਨੂੰ ਹੋਣ ਵਾਲੀ ਐੱਸਜੀਪੀਸੀ ਦੇ ਪ੍ਰਧਾਨ ਦੀ ਚੋਣ ਜਿੱਤਣ ਜਾਂ ਹਾਰਨ ਤੋਂ ਬਾਅਦ ਕੋਈ ਵੱਡਾ ਫ਼ੈਸਲਾ ਲੈ ਸਕਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment