ਭਗਵੰਤ ਮਾਨ ਦੇ CM ਬਣਨ ਮਗਰੋਂ ਮਾਂ ਨੇ ਚਿੰਤਪੁਰਨੀ ਮੰਦਿਰ ‘ਚ ਟੇਕਿਆ ਮੱਥਾ

TeamGlobalPunjab
1 Min Read

ਊਨਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਬੁੱਧਵਾਰ ਸਵੇਰੇ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਚਿੰਤਪੁਰਨੀ ਵਿਖੇ ਪਹੁੰਚ ਕੇ ਪਵਿੱਤਰ ਪਿੰਡੀ ਦੇ ਦਰਸ਼ਨ ਕੀਤੇ । ਮੱਥਾ ਟੇਕਣ ਉਪਰੰਤ ਬਾਰਦਾਰ ਸਭਾ ਦੇ ਪ੍ਰਧਾਨ ਰਵਿੰਦਰ ਛਿੰਦਾ, ਰਾਜਨ ਕਾਲੀਆ ਨੇ ਮਾਤਾ ਜੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਦੱਸ ਦਈਏ ਕਿ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਹੀ ਭਗਵੰਤ ਮਾਨ ਦੀ ਮਾਤਾ ਨੇ ਚਿੰਤਪੁਰਨੀ ਦਰਬਾਰ ਵਿੱਚ ਮੱਥਾ ਟੇਕਿਆ ਸੀ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਦੀ ਅਰਦਾਸ ਕੀਤੀ ਸੀ। ਅਰਦਾਸ ਪੁਰੀ ਹੋਣ ਤੇ ਮਾਂ  ਬੀਬੀ ਹਰਪਾਲ ਕੌਰ  ਮਾਤਾ ਦੇ ਦਰਬਾਰ ‘ਚ ਮੱਥਾ ਟੇਕਣ ਪਹੁੰਚੇ ਹਨ।

ਜ਼ਿਕਰਯੋਗ ਹੈ ਕਿ  ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 92 ਸੀਟਾਂ ‘ਤੇ ਹੂੰਝਾਫੇਰ ਜਿੱਤ ਹਾਸਿਲ ਕੀਤੀ । ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ CM ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment