ਬੀਬੀ ਜਗੀਰ ਕੌਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਹੋਰ ਆਗੂ ਖਿਲਾਫ ਕੀਤੀ ਵੱਡੀ ਕਾਰਵਾਈ

Global Team
1 Min Read

ਨਿਊਜ ਡੈਸਕ : ਇਸ ਵੇਲੇ ਦੀ ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜੀ ਹਾਂ ਅਕਾਲੀ ਦਲ ਵੱਲੋਂ ਬਰਾੜ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਦਰਅਸਲ ਪਾਰਟੀ ਦਾ ਕਹਿਣਾ ਹੈ ਕਿ ਬਰਾੜ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ। ਜਿਸ ਤੋਂ ਬਾਅਦ ਅਨੁਸਾਸ਼ਨੀ ਕਮੇਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਅਤੇ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਦੇ ਆਗੂ ਵਿਰਸਾ ਸਿੰਘ ਵਲਟੋਹਾ, ਸਿਕੰਦਰ ਸਿੰਘ ਮਲੂਕਾ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਪ੍ਰੈਸ ਕਨਫਾਰੰਸ ਕਰਕੇ ਇਸ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਵਾਰ ਵਾਰ ਬਰਾੜ ਨੂੰ ਮੌਕੇ ਦਿੱਤੇ ਗਏ ਸਨ। ਉਨ੍ਹਾਂ  ਤੋਂ ਜਵਾਬ ਵੀ ਮੰਗਿਆ ਗਿਆ ਸੀ, ਪੇਸ਼ ਹੋਣ ਲਈ ਵੀ ਕਿਹਾ ਸੀ ਪਰ ਫਿਰ ਵੀ ਬਰਾੜ ਵੱਲੋਂ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ। ਜਿਸ ਤੋਂ ਬਾਅਦ ਪਾਰਟੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

Share This Article
Leave a Comment