CBI ਵੱਲੋਂ ਕੇਜਰੀਵਾਲ ਨੂੰ ਸੰਮਨ ਭੇਜਣ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ, ਅਰਵਿੰਦ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣਾ ਬਹੁਤ ਮੁਸ਼ਕਿਲ

Rajneet Kaur
2 Min Read

ਚੰਡੀਗੜ੍ਹ: CBI  ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਤਲਬ ਕੀਤਾ ਹੈ। ਸੀਬੀਆਈ ਦੀ ਇਸ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ  ਨੇ ਟਵੀਟ ਕਰ ਕੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਦੀ ਆਵਾਜ਼ ਨੂੰ ਦਬਾਉਣਾ ਬਹੁਤ ਮੁਸ਼ਕਿਲ ਹੈ। ਸੱਚ ਬੋਲਣ ਵਾਲੇ ਲੋਕਾਂ ਦੇ ਦਿਲਾਂ ’ਚ ਜਗ੍ਹਾ ਬਣਾਉਂਦੇ ਹਨ। ਲੋਕਾਂ ਦੇ ਦਿਲਾਂ ’ਚੋਂ ਕੋਈ ਕਿਸੇ ਨੂੰ ਡਿਲੀਟ ਨਹੀਂ ਕਰ ਸਕਦਾ। ਅਸੀਂ ਚੱਟਾਨ ਦੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ।”

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦਿਆਂ ਕਿਹਾ, “ਬਾਬਾ ਸਾਹਿਬ ਦੀ ਸੋਚ ਦੇ ਧਾਰਨੀ, ਸਾਫ ਸੁਥਰੀ ਰਾਜਨੀਤੀ ਦੇ ਹੀਰੋ ਅਰਵਿੰਦ ਕੇਜਰੀਵਾਲ ਜੀ ਨੂੰ ਸੀਬੀਆਈ ਦੇ ਸੰਮਨ ਜ਼ਰੀਏ ਡਰਾਉਣ ਧਮਕਾਉਣ ਨਾਲ ਕੇਂਦਰ ਸਰਕਾਰ ਸਿਹਤ ਅਤੇ ਸਿੱਖਿਆ ਖੇਤਰ ’ਚ ਚੁੱਕੇ ਜਾ ਰਹੇ ਇਨਕਲਾਬੀ ਕਦਮਾਂ ਨੂੰ ਰੋਕ ਨਹੀਂ ਸਕਦੀ”।

- Advertisement -

ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਵੀ ਅਰਵਿੰਦ ਕੇਜਰੀਵਾਲ ਦੇ ਹੱਕ ਵਿਚ ਟਵੀਟ ਕੀਤਾ। ਉਹਨਾਂ ਕਿਹਾ ਕਿ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣਾ ਬਹੁਤ ਮੁਸ਼ਕਿਲ ਹੈ। ਸੱਚ ਬੋਲਣ ਵਾਲੇ ਲੋਕਾਂ ਦੇ ਦਿਲ ਵਿਚ ਥਾਂ ਬਣਾਉਂਦੇ ਹਨ। ਕੇਂਦਰ ਸਰਕਾਰ ਦੀ ਸੀਬੀਆਈ ਉਹਨਾਂ ਦਾ ਕੁਝ ਨਹੀਂ ਵਿਗਾੜ ਸਕੇਗੀ। ਦੇਸ਼ ਦੇ ਕਰੋੜਾਂ ਬੱਚਿਆਂ, ਗਰੀਬਾਂ, ਮੱਧ ਵਰਗੀ ਲੋਕਾਂ, ਬਜ਼ੁਰਗਾਂ ਦਾ ਆਸ਼ੀਰਵਾਦ ਉਹਨਾਂ ਦੇ ਨਾਲ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment