Breaking News

ਕਿਸਾਨਾਂ-ਮਜ਼ਦੂਰਾਂ ਦੀ ਲੜਾਈ ਲਈ ਸ਼ੁਰੂ ਕੀਤੀ ਕ੍ਰਾਂਤੀਕਾਰੀ ਮਜ਼ਦੂਰ ਕਿਸਾਨ ਪਾਰਟੀ, ਸਾਰੀਆਂ 117 ਸੀਟਾਂ ‘ਤੇ ਲੜਨਗੇ ਚੋਣ

ਚੰਡੀਗੜ੍ਹ : ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਪਾਰਟੀ ਮੈਦਾਨ ਵਿੱਚ ਉਤਰ ਗਈ ਹੈ। ਇਸ ਦੀ ਸ਼ੁਰੂਆਤ ਚੰਡੀਗੜ੍ਹ ‘ਚ ਕ੍ਰਾਂਤੀਕਾਰੀ ਮਜ਼ਦੂਰ ਕਿਸਾਨ ਪਾਰਟੀ ਦੇ ਨਾਂ ‘ਤੇ ਕੀਤੀ ਗਈ । ਕਿਸਾਨ ਆਗੂ ਗੁਰਨਾਮ ਚੜੂਨੀ ਤੋਂ ਬਾਅਦ ਇਹ ਪੰਜਾਬ ਦੀ ਦੂਜੀ ਪਾਰਟੀ ਹੈ ਜੋ ਕਿਸਾਨਾਂ ਦੇ ਨਾਂ ‘ਤੇ ਸਿੱਧੀ ਚੋਣ ਲੜ ਰਹੀ ਹੈ।

ਪਾਰਟੀ ਦੇ ਚੇਅਰਮੈਨ ਲਸ਼ਕਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ। ਉਹ ਚੋਣਾਂ ਲਈ ਕਿਸੇ ਨਾਲ ਗਠਜੋੜ ਨਹੀਂ ਕਰਨਗੇ। ਉਨ੍ਹਾਂ ਦੀ ਪਾਰਟੀ ਕਿਸਾਨਾਂ-ਮਜ਼ਦੂਰਾਂ ਦੇ ਮੁੱਦਿਆਂ ‘ਤੇ ਚੋਣ ਮੈਦਾਨ ‘ਚ ਉਤਰੇਗੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਰਜਿਸਟਰੇਸ਼ਨ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਅਰਜ਼ੀ ਦੇ ਰਹੇ ਹਨ। ਉਹ ਕਿਸੇ ਪਾਰਟੀ ‘ਤੇ ਨਿਰਭਰ ਨਹੀਂ ਹੋਣਗੇ। ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਉਨ੍ਹਾਂ ਦੀ ਪਾਰਟੀ ਦਾ ਮੁੱਖ ਏਜੰਡਾ ਹੈ।

Check Also

ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਕੀਤੀ ਮੀਟਿੰਗ

ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸਿਬਿਨ ਸੀ …

Leave a Reply

Your email address will not be published. Required fields are marked *