ਸ਼ੰਭੂ ਬਾਰਡਰ : ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚੇ ਕਿਸਾਨਾਂ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ। ਕਿਸਾਨ ਅੰਦੋਲਨ 2 ਦੇ 200 ਦਿਨ ਪੂਰੇ ਹੋਣ ‘ਤੇ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤੋਂ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚ ਰਹੇ ਹਨ। ਅੱਜ ਇਸ ਪ੍ਰੋਗਰਾਮ ‘ਚ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਵੀ ਸ਼ਿਰਕਤ ਕਰ ਰਹੀ ਹੈ। ਕਿਸਾਨ ਜਥੇਬੰਦੀਆਂ ਉਨ੍ਹਾਂ ਨੂੰ ਸਟੇਜ ‘ਤੇ ਬੁਲਾ ਕੇ ਸਨਮਾਨਿਤ ਕਰਨਗੀਆਂ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਕਿਸਾਨ ਅੰਦੋਲਨ ਨੂੰ 200 ਦਿਨ ਪੂਰੇ ਹੋ ਰਹੇ ਹਨ। ਵੱਡੀ ਗਿਣਤੀ ਵਿੱਚ ਆਉਣ ਵਾਲੇ ਕਿਸਾਨਾਂ ਲਈ ਸਟੇਜ ਤਿਆਰ ਕੀਤੀ ਗਈ ਹੈ। ਅੱਜ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਹਜ਼ਾਰਾਂ-ਲੱਖਾਂ ਕਿਸਾਨ ਇਕੱਠੇ ਹੋਣਗੇ।
ਉਨ੍ਹਾਂ ਨੇ ਕਿਹਾ ਕਿ ਅੱਜ ਇਸ ਮੰਚ ‘ਤੇ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਵੀ ਪਹੁੰਚ ਰਹੀ ਹੈ ਜਿਸ ਤੋਂ ਬਾਅਦ ਮੋਰਚੇ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਅੱਜ ਮੰਚ ਤੋਂ ਕੇਂਦਰ ਤੇ ਹਰਿਆਣਾ ਸਰਕਾਰਾਂ ਨੂੰ ਰਾਹ ਖੋਲ੍ਹਣ ਲਈ ਕਿਹਾ ਜਾਵੇਗਾ। ਤਾਂ ਜੋ ਕਿਸਾਨ ਦਿੱਲੀ ਜਾ ਕੇ ਰੋਸ ਪ੍ਰਦਰਸ਼ਨ ਕਰ ਸਕਣ। ਇਸ ਸਮੇਂ ਦੌਰਾਨ, ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਲਈ ਕੇਂਦਰ ‘ਤੇ ਜ਼ੋਰ ਦਿੱਤਾ ਜਾਵੇਗਾ। ਮੁੱਖ ਸਮਾਗਮ ਦੁਪਹਿਰ 12 ਤੋਂ 3 ਵਜੇ ਤੱਕ ਹੋਵੇਗਾ। ਅੱਜ ਇਸ ਮੰਚ ਤੋਂ ਨਵੇਂ ਐਲਾਨ ਵੀ ਕੀਤੇ ਜਾਣਗੇ। ਪ੍ਰੋਗਰਾਮ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਪ੍ਰੈਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕਰਨਗੀਆਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।