12 ਘੰਟੇ ਦਾ ਸਮਾਂ ਮਿਲਣ ਤੋਂ ਬਾਅਦ ਬੀਬੀ ਜਗੀਰ ਕੌਰ ਦੇ ਤੇਵਰ ਤਲਖ, ਪਾਰਟੀ ਨੂੰ ਪੁੱਛੇ ਸਵਾਲ

Global Team
2 Min Read

ਕਰਤਾਰਪੁਰ: ਸ਼੍ਰੋਮਣੀ ਗੁ. ਪ੍ਰ. ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਤੇਵਰ ਅੱਜ ਕੱਲ ਤਲਖੀ ਭਰਪੂਰ ਹਨ। ਉਨ੍ਹਾਂ ਵੱਲੋਂ ਪਾਰਟੀ ਖਿਲਾਫ ਮੋਰਚਾ ਖੋਲ੍ਹਿਆ ਗਿਆ ਹੈ। ਅੱਜ ਪਾਰਟੀ ਦੀ ਕਾਰਗੁਜਾਰੀ *ਤੇ ਬੀਬੀ ਜਗੀਰ ਕੌਰ ਵੱਲੋਂ ਸਵਾਲ ਚੁੱਕੇ ਗਏ ਹਨ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਦੱਸਿਆ ਜਾਵੇ ਕਿ ਪਾਰਟੀ ਨੇ ਕਿਸ ਕਨੂੰਨ ਦੇ ਅਧਾਰ *ਤੇ ਉਨ੍ਹਾਂ ਨੂੰ ਸਸਪੈਂਡ ਕੀਤਾ ਹੈ।
ਇਸ ਦੇ ਨਾਲ ਹੀ ਪਾਰਟੀ ਤੋਂ ਸਵਾਲ ਪੁੱਛਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਪਾਰਟੀ ਦੀ ਅਨੁਸਾਸ਼ਨੀ ਕਮੇਟੀ ਭੰਗ ਹੋ ਚੁਕੀ ਹੈ ਤਾਂ ਫਿਰ ਕਿਸ ਕਮੇਟੀ ਨੇ ਉਨ੍ਹਾਂ ਨੂੰ ਸਸਪੈਂਡ ਕੀਤਾ ਹੈ ਅਤੇ ਇਹ ਕਮੇਟੀ ਕਿਵੇਂ ਚੱਲ ਰਹੀ ਹੈ।
ਉੱਧਰ ਦੂਜੇ ਪਾਸੇ ਬੀਬੀ ਜਗੀਰ ਕੌਰ ਦੇ ਇਨ੍ਹਾਂ ਸਵਾਲਾਂ ਦਾ ਪਾਰਟੀ ਵੱਲੋਂ ਵੀ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਪ੍ਰਧਾਨ ਕੋਲ ਇਹ ਅਧਿਕਾਰ ਹੁੰਦੇ ਹਨ ਕਿ ਕਿਸੇ ਵੀ ਸਮੇਂ ਉਹ ਕਮੇਟੀ ਦਾ ਗਠਨ ਕਰ ਸਕਦਾ ਹੈ।
ਦੱਸ ਦੇਈਏ ਕਿ ਬੀਤੇ ਕੱਲ੍ਹ ਪਾਰਟੀ ਵੱਲੋਂ ਸ਼੍ਰੋਮਣੀ ਗੁ. ਪ੍ਰ. ਕਮੇਟੀ ਲਈ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਪਾਰਟੀ ਨੇ ਆਪਣਾ ਉਮੀਦਵਾਰ ਐਲਾਨਿਆ ਹੈ। ਇਸੇ ਦਰਮਿਆਨ 48 ਘੰਟਿਆਂ ਤੋਂ ਬਾਅਦ ਹੁਣ ਪਾਰਟੀ ਨੇ 12 ਘੰਟੇ ਦਾ ਸਮਾਂ ਹੋਰ ਬੀਬੀ ਜੀ ਨੂੰ ਦਿੱਤਾ ਹੈ ਕਿ ਉਹ ਆਪਣੇ ਚੋਣ ਲੜਨ ਦੇ ਫੈਸਲੇ ਨੂੰ ਵਾਪਸ ਲੈਣ।

Share This Article
Leave a Comment