ਜਲੰਧਰ: ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਿਚਾਲੇ ਬੀਤੇ ਦਿਨੀਂ ਅਕਾਲੀ ਦਲ ਦੇ ਬਾਗ਼ੀ ਧੜੇ ਦੀ ਹਮਾਇਤ ਹਾਸਲ ਅਕਾਲੀ ਉਮੀਦਵਾਰ ਨੂੰ ਲੈ ਕੇ ਵੱਡਾ ਸਿਆਸੀ ਡਰਾਮਾ ਹੋਇਆ। ਬੀਤੇ ਦਿਨੀਂ ਸਵੇਰੇ ਨੂੰ ਬੀਬੀ ਸੁਰਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਹਾਜ਼ਰੀ ’ਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਈ ਤੇ ਰਾਤ ਪੈਂਦੇ ਹੀ ਅਕਾਲੀ ਦਲ ਦੇ ਬਾਗ਼ੀ ਧੜੇ ਦੇ ਆਗੂਆਂ ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵ਼ਡਾਲਾ ਦੀ ਹਾਜ਼ਰੀ ’ਚ ਇਹ ਐਲਾਨ ਕੀਤਾ ਕਿ ਸੁਰਜੀਤ ਕੌਰ ਮੁੜ ਪਾਰਟੀ ‘ਚ ਸ਼ਾਮਲ ਹੋ ਗਏ ਹਨ ਤੇ ਉਹ ਅਕਾਲੀ ਉਮੀਦਵਾਰ ਵਜੋਂ ਹੀ ਚੋਣ ਲੜਨਗੇ।
ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਬਾਅਦ ਦੁਪਹਿਰ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਸੁਰਜੀਤ ਕੌਰ ਨੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪਾਰਟੀ ਆਗੂ ਪਵਨ ਕੁਮਾਰ ਟੀਨੂੰ ਤੇ ਪਾਰਟੀ ਉਮੀਦਵਾਰ ਮਹਿੰਦਰਪਾਲ ਭਗਤ ਦੀ ਹਾਜ਼ਰੀ ’ਚ ਕਿਹਾ ਕਿ ਉਨ੍ਹਾਂ ਨੇ ਇਹ ਫ਼ੈਸਲਾ ਜਲੰਧਰ ਪੱਛਮੀ ਤੇ ਇੱਥੋਂ ਦੇ ਲੋਕਾਂ ਲਈ ਲਿਆ ਹੈ।
ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਦੋਸ਼ ਲਾਉਂਦੇ ਹੋਏ ਇਹ ਵੀ ਆਖਿਆ ਸੀ ਕਿ ਹਲਕੇ ਦੇ ਲੋਕ ਉਨ੍ਹਾਂ ਕੋਲ ਮਦਦ ਤੇ ਆਪਣੇ ਕੰਮਾਂ ਲਈ ਆਉਂਦੇ ਹਨ ਪਰ ਸੁਖਬੀਰ ਬਾਦਲ ਨੇ ਉਨ੍ਹਾਂ ਦੀ ਉਮੀਦਵਾਰੀ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਤੋਂ ਇਨਕਾਰ ਕੀਤਾ ਹੈ। ਇਸ ਲਈ ਉਨ੍ਹਾਂ ਨੇ ਅਜਿਹੀ ਪਾਰਟੀ ਵੱਲ ਕਦਮ ਚੁੱਕਿਆ ਜੋ ਆਮ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹਰ ਖੇਤਰ ਦੇ ਵਿਕਾਸ ਲਈ ਕੰਮ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।