ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੋਂ ਬਾਅਦ ਸਿੱਖਾਂ ਲਈ ਆ ਸਕਦੀ ਹੈ ਇੱਕ ਹੋਰ ਖੁਸ਼ੀ ਦੀ ਖ਼ਬਰ?

TeamGlobalPunjab
1 Min Read

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੀ ਖੁਸ਼ੀ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਦੀ ਝੋਲੀ ਪਈ ਹੈ  ਉੱਥੇ ਹੀ ਇੰਝ ਲਗਦਾ ਹੈ ਜਿਵੇਂ ਇੱਕ ਹੋਰ ਖੁਸ਼ੀ ਸਿੱਖ ਸੰਗਤ ਦੀ ਝੋਲੀ ‘ਚ ਪੈ ਸਕਦੀ ਹੈ। ਜੀ ਹਾਂ ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਗਈ ਹੈ ਕਿ ਨਨਕਾਣਾ ਸਾਹਿਬ ਨੂੰ ਜਾਣ ਵਾਲੀ ਬੱਸ ਦੀ ਸੇਵਾ ਮੁੜ ਸ਼ੁਰੂ  ਕੀਤੀ ਜਾਵੇ।

ਜਾਣਕਾਰੀ ਮੁਤਾਬਿਕ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜਦਿਆਂ ਕਿਹਾ ਕਿ ਇਸ ਸਮੇਂ ਦੋਵਾਂ ਦੇਸ਼ਾਂ ਵਿਚਾਲੇ ਹਾਂ ਪੱਖੀ ਮਾਹੌਲ ਬਣਿਆ ਹੋਇਆ ਹੈ, ਇਸ ਲਈ ਗੱਲਬਾਤ ਕਰਕੇ ਨਨਕਾਣਾ ਸਾਹਿਬ ਜਾਣ ਲਈ ਬੱਸ ਸੇਵਾ ਵੀ ਮੁੜ ਸ਼ੁਰੂ ਕਰਨ ਲਈ ਗੱਲਬਾਤ ਕੀਤੀ ਜਾਵੇ। ਦੱਸ ਦਈਏ ਕਿ ਜੰਮੂ ਕਸ਼ਮੀਰ ਅੰਦਰ ਧਾਰਾ 370 ਹਟਾਏ ਜਾਣ ਤੋਂ ਬਾਅਦ ਇਹ ਬੱਸ ਸਰਵਿਸ ਬੰਦ ਕਰ ਦਿੱਤੀ ਗਈ ਸੀ।

Share this Article
Leave a comment