ਲਖਬੀਰ ਸਿੰਘ ਰੋਡੇ ਦਾ ਸਾਥੀ ਪਰਮਜੀਤ ਸਿੰਘ ਢਾਡੀ ਰਾਜਾਸਾਂਸੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ: ਡੀਜੀਪੀ

Global Team
2 Min Read

ਅੰਮ੍ਰਿਤਸਰ: ਲਖਬੀਰ ਸਿੰਘ ਰੋਡੇ ਦਾ ਪਾਕਿਸਤਾਨ ਵਿੱਚ ਦਿਲ ਦੇ ਦੌਰੇ ਕਾਰਨ ਦੇਹਾਂਤ ਹੋ ਗਿਆ। ਉਹ ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਭਰਾ ਅਤੇ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦਾ ਭਤੀਜਾ ਸੀ। ਇਸ ਦੀ ਪੁਸ਼ਟੀ ਭਾਈ ਜਸਬੀਰ ਸਿੰਘ ਰੋਡੇ ਵੱਲੋਂ ਕੀਤੀ ਗਈ ਹੈ।

ਉਥੇ ਹੀ ਦੂਜੇ ਪਾਸੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਤੋਂ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਸਾਈਟ ਐਕਸ ’ਤੇ ਦਿੱਤੀ ਹੈ।

ਪੁਲਿਸ ਨੇ ਕਿਹਾ ਕਿ, ‘ਢਾਡੀ ਕਥਿਤ ਤੌਰ ‘ਤੇ ਅਤਿਵਾਦੀ ਫੰਡਿੰਗ ਅਤੇ ਹੋਰ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸੀ। ਪਰਮਜੀਤ ਸਿੰਘ ਢਾਡੀ ਭਾਰਤ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ। ਇਹ ਉਹੀ ਜਥੇਬੰਦੀ ਹੈ ਜਿਸ ਦੀ ਅਗਵਾਈ ਲਖਬੀਰ ਰੋਡੇ ਕਰਦੇ ਸਨ। ਪਰਮਜੀਤ ਇਸ ਸੰਸਥਾ ਨੂੰ ਕਥਿਤ ਤੌਰ ‘ਤੇ ਫੰਡਿੰਗ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਦਾ ਸੀ। ਇੰਨਾ ਹੀ ਨਹੀਂ ਭਾਰਤ ਆ ਕੇ ਪਰਮਜੀਤ ਢਾਡੀ ਨੇ ਕਈ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਨਾਲ-ਨਾਲ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਵੀ ਯੋਜਨਾ ਬਣਾਈ ਸੀ। ਇਸ ਸਬੰਧੀ ਪੰਜਾਬ ਦੀਆਂ ਖੁਫੀਆ ਏਜੰਸੀਆਂ ਪਰਮਜੀਤ ਢਾਡੀ ਤੋਂ ਪੁੱਛਗਿੱਛ ਕਰ ਰਹੀਆਂ ਹਨ।’

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article