ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕ.ਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰਨ ਤੋਂ 16 ਮਹੀਨਿਆਂ ਤੋਂ ਵੱਧ ਸਮੇਂ ਬਾਅਦ ਸੁਪਰੀਮ ਕੋਰਟ ਨੇ ਇਸ ਮੁੱਦੇ ਦੀ ਮੁੜ ਸੁਣਵਾਈ ਲਈ ਤਿਆਰ ਹੋ ਗਈ ਹੈ।
ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਰਾਜੋਆਣਾ ਦੀ ਨਵੀਂ ਪਟੀਸ਼ਨ ’ਤੇ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਰਾਜੋਆਣਾ ਨੇ 25 ਮਾਰਚ, 2012 ਨੂੰ ਰਹਿਮ ਦੀ ਅਪੀਲ ਦਾਖਲ ਕੀਤੀ ਸੀ ਤੇ ਹਾਲੇ ਤੱਕ ਕੇਂਦਰ ਉਸ ’ਤੇ ਫ਼ੈਸਲਾ ਨਹੀਂ ਲੈ ਸਕਿਆ। ਸੁਪਰੀਮ ਕੋਰਟ ਨੇ 3 ਮਈ 2023 ਨੂੰ ਮੌ.ਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਅਪੀਲ ਖ਼ਾਰਜ ਕਰ ਦਿੱਤੀ ਸੀ ਤੇ ਕੇਂਦਰ ਨੂੰ ਕਿਹਾ ਸੀ ਕਿ ‘ਜਦੋਂ ਵੀ ਜ਼ਰੂਰੀ ਜਾਪੇ’ ਰਹਿਮ ਦੀ ਅਪੀਲ ਉਤੇ ਫ਼ੈਸਲਾ ਲਵੇ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕ.ਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰਨ ਤੋਂ 16 ਮਹੀਨਿਆਂ ਤੋਂ ਵੱਧ ਸਮੇਂ ਬਾਅਦ ਸੁਪਰੀਮ ਕੋਰਟ ਨੇ ਇਸ ਮੁੱਦੇ ਦੀ ਮੁੜ ਤੋਂ ਜਾਂਚ ਕਰਨ ਲਈ ਸਹਿਮਤੀ ਜਤਾਈ ਹੈ।
ਦਸਣਾ ਬਣਦਾ ਹੈ ਕਿ ਰਾਜੋਆਣਾ ਪਿਛਲੇ 28 ਸਾਲਾਂ ਤੋਂ ਜੇਲ੍ਹ ’ਚ ਬੰਦ ਹੈ। ਜ਼ਿਕਰਯੋਗ ਹੈ ਕਿ 1995 ’ਚ ਪੰਜਾਬਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਇਕ ਵਿਸ਼ੇਸ਼ ਅਦਾਲਤ ਨੇ 2007 ’ਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਸਦੀ ਰਹਿਮ ਦੀ ਅਪੀਲ ਪਿਛਲੇ 12 ਸਾਲਾਂ ਤੋਂ ਲਟਕ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।