ਨੇਵਲਨੀ ਦੀ ਮੌਤ ਤੋਂ ਬਾਅਦ ਅਮਰੀਕਾ ਰੂਸ ਦੇ ਖਿਲਾਫ ਵੱਡੀ ਕਾਰਵਾਈ ਦੀ ਤਿਆਰੀ ‘ਚ

Rajneet Kaur
2 Min Read

ਨਿਊਜ਼ ਡੈਸਕ: ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਮਰੀਕਾ ਵਿਰੋਧੀ ਧਿਰ ਦੇ ਨੇਤਾ ਅਲੈਕਸੀ ਨੇਵਲਨੀ ਦੀ ਮੌਤ ਅਤੇ ਦੋ ਸਾਲਾਂ ਦੇ ਯੂਕਰੇਨ ਯੁੱਧ ਨੂੰ ਲੈ ਕੇ ਸ਼ੁੱਕਰਵਾਰ ਨੂੰ ਰੂਸ ਦੇ ਖਿਲਾਫ ਪਾਬੰਦੀਆਂ ਦੇ ਵੱਡੇ ਪੈਕੇਜ ਦਾ ਐਲਾਨ ਕਰੇਗਾ। ਬਾਇਡਨ ਨੇ ਕੈਲੀਫੋਰਨੀਆ ਰਵਾਨਾ ਹੋਣ ਸਮੇਂ ਇਸ ਸਬੰਧ ‘ਚ ਮੀਡੀਆ ਨਾਲ ਗੱਲਬਾਤ ਕੀਤੀ ਪਰ ਹੋਰ ਵੇਰਵੇ ਨਹੀਂ ਦਿੱਤੇ।

ਵ੍ਹਾਈਟ ਹਾਊਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਕਿਹਾ ਕਿ ਤਾਜ਼ਾ ਪਾਬੰਦੀਆਂ ਕਈ ਚੀਜ਼ਾਂ ਨੂੰ ਨਿਸ਼ਾਨਾ ਬਣਾਉਣਗੀਆਂ, ਜਿਸ ਵਿੱਚ ਅਰਥਵਿਵਸਥਾ ਦੇ ਮਾਲੀਆ ਸਰੋਤਾਂ ਦੇ ਨਾਲ-ਨਾਲ ਰੂਸ ਦੇ ਰੱਖਿਆ ਅਤੇ ਉਦਯੋਗਿਕ ਅਧਾਰ ਸ਼ਾਮਿਲ ਹਨ। ਵ੍ਹਾਈਟ ਹਾਊਸ ਦੇ ਰਾਸ਼ਟਰੀ ਸੁਰੱਖਿਆ ਬੁਲਾਰੇ ਜਾਨ ਕਿਰਬੀ ਨੇ ਇਹ ਜਾਣਕਾਰੀ ਦਿੱਤੀ। ਪੈਕੇਜ ਨੇਵਲਨੀ ਨਾਲ ਜੋ ਹੋਇਆ ਉਸ ਲਈ ਰੂਸ ਨੂੰ ਜ਼ਿੰਮੇਵਾਰ ਠਹਿਰਾਏਗਾ।’ ਉਸਨੇ ਕਿਹਾ ਕਿ ਇਹ ਯੂਕਰੇਨ ਯੁੱਧ ਦੌਰਾਨ ਰੂਸੀ ਕਾਰਵਾਈਆਂ ਲਈ ਮਾਸਕੋ ਨੂੰ ਜ਼ਿੰਮੇਵਾਰ ਠਹਿਰਾਏਗਾ।

ਇਕ ਸੀਨੀਅਰ ਅਮਰੀਕੀ ਅਧਿਕਾਰੀ ਨੇ ਕਿਹਾ ਕਿ ਯੂਕਰੇਨ ਯੁੱਧ ਦੀ ਦੋ ਸਾਲ ਦੀ ਵਰ੍ਹੇਗੰਢ ਨੂੰ ਮਨਾਉਣ ਲਈ ਪਹਿਲਾਂ ਹੀ ਇਕ ਪਾਬੰਦੀ ਪੈਕੇਜ ਦੀ ਯੋਜਨਾ ਬਣਾਈ ਜਾ ਰਹੀ ਸੀ, ਜਿਸ ‘ਤੇ ਹੁਣ ਨਵਲਨੀ ਦੀ ਮੌਤ ਤੋਂ ਬਾਅਦ ਮੁੜ ਵਿਚਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਅਮਰੀਕਾ ਨੇ 24 ਫਰਵਰੀ, 2022 ਨੂੰ ਯੂਕਰੇਨ ‘ਤੇ ਰੂਸ ਦੇ ਹਮਲੇ ਨਾਲ ਸਬੰਧਿਤ ਕਈ ਪਾਬੰਦੀਆਂ ਪਹਿਲਾਂ ਹੀ ਲਗਾਈਆਂ ਹੋਈਆਂ ਹਨ। ਇਨ੍ਹਾਂ ਵਿਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਅਧਿਕਾਰੀਆਂ ਅਤੇ ਬੈਂਕਾਂ ‘ਤੇ ਪਾਬੰਦੀਆਂ ਸ਼ਾਮਿਲ  ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment