ਨਿਤੀਸ਼ ਕੁਮਾਰ ਦੇ ਰਾਜ ਸਭਾ ‘ਚ ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਕੀਤਾ ਖਾਸ ਟਵੀਟ

Global Team
3 Min Read

ਨਿਊਜ਼ ਡੈਸਕ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਨਿਤੀਸ਼ ਕੁਮਾਰ ਨੇ ਅੱਜ ਰਾਜ ਸਭਾ ਵਿੱਚ ਸਹੁੰ ਚੁੱਕ ਕੇ ਆਪਣਾ ਇੱਕ ਸੁਪਨਾ ਪੂਰਾ ਕਰ ਦਿੱਤਾ ਹੈ। ਨਿਤੀਸ਼ ਦੋ ਵਾਰ ਵਿਧਾਨ ਸਭਾ ਅਤੇ ਚਾਰ ਵਾਰ ਵਿਧਾਨ ਪ੍ਰੀਸ਼ਦ ਦੇ ਮੈਂਬਰ ਰਹਿ ਚੁੱਕੇ ਹਨ। 30 ਮਾਰਚ ਨੂੰ ਉਨ੍ਹਾਂ ਨੇ ਵਿਧਾਨ ਪ੍ਰੀਸ਼ਦ ਤੋਂ ਅਸਤੀਫਾ ਦੇ ਦਿੱਤਾ ਸੀ। ਨਿਤੀਸ਼ 6 ਵਾਰ ਲੋਕ ਸਭਾ ਵਿੱਚ ਵੀ ਸੰਸਦ ਰਹਿ ਚੁੱਕੇ ਹਨ। ਹੁਣ ਉਨ੍ਹਾਂ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਨਿਤੀਸ਼ ਨੇ ਕਿਹਾ ਸੀ ਕਿ ਉਹ ਚਾਰੋਂ ਸਦਨਾਂ ਦਾ ਹਿੱਸਾ ਬਣਨਾ ਚਾਹੁੰਦੇ ਹਨ। ਇਸੇ ਲਈ ਉਨ੍ਹਾਂ ਨੇ ਰਾਜ ਸਭਾ ਜਾਣ ਦਾ ਫੈਸਲਾ ਕੀਤਾ ਹੈ। ਹੁਣ ਜਦੋਂ ਨਿਤੀਸ਼ ਕੁਮਾਰ ਕੇਂਦਰੀ ਰਾਜਨੀਤੀ ਵਿੱਚ ਵਾਪਿਸ ਆਏ ਹਨ ਤਾਂ ਪੀਐਮ ਮੋਦੀ ਨੇ ਉਨ੍ਹਾਂ ਲਈ ਇੱਕ ਖਾਸ ਟਵੀਟ ਕੀਤਾ ਹੈ।

ਨਿਤੀਸ਼ ਕੁਮਾਰ ਦੇ ਰਾਜ ਸਭਾ ‘ਚ ਪਹੁੰਚਣ ‘ਤੇ ਪੀਐਮ ਮੋਦੀ ਨੇ ਕਿਹਾ- “ਨਿਤੀਸ਼ ਕੁਮਾਰ ਜੀ ਦੇਸ਼ ਦੇ ਸਭ ਤੋਂ ਤਜਰਬੇਕਾਰ ਨੇਤਾਵਾਂ ‘ਚੋਂ ਇੱਕ ਹਨ। ਚੰਗੇ ਸ਼ਾਸਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਹਰ ਜਗ੍ਹਾ ਪ੍ਰਸ਼ੰਸਾ ਕੀਤੀ ਗਈ ਹੈ। ਉਨ੍ਹਾਂ ਨੇ ਬਿਹਾਰ ਦੇ ਵਿਕਾਸ ‘ਚ ਅਮਿੱਟ ਯੋਗਦਾਨ ਪਾਇਆ ਹੈ। ਉਨ੍ਹਾਂ ਨੂੰ ਇੱਕ ਵਾਰ ਫਿਰ ਸੰਸਦ ‘ਚ ਦੇਖਣਾ ਬਹੁਤ ਸੁਖਦ ਹੋਵੇਗਾ। ਉਹ ਕਈ ਸਾਲਾਂ ਤੱਕ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਜੋਂ ਵੀ ਕੰਮ ਕਰ ਚੁੱਕੇ ਹਨ। ਮੈਨੂੰ ਭਰੋਸਾ ਹੈ ਕਿ ਉਨ੍ਹਾਂ ਦਾ ਲੰਮਾ ਸਿਆਸੀ ਤਜਰਬਾ ਸੰਸਦ ਦੀ ਮਾਣ-ਮਰਿਆਦਾ ਨੂੰ ਹੋਰ ਵਧਾਏਗਾ। ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ‘ਤੇ ਉਨ੍ਹਾਂ ਨੂੰ ਦਿਲੋਂ ਵਧਾਈਆਂ ਅਤੇ ਉਨ੍ਹਾਂ ਦੇ ਭਵਿੱਖ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment