ਨੌਦੀਪ ਤੋਂ ਬਾਅਦ ਰਣਜੀਤ ਸਿੰਘ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਵਾਇਆ ਰਿਹਾਅ

TeamGlobalPunjab
1 Min Read

ਅੰਮ੍ਰਿਤਸਰ : ਕਿਸਾਨੀ ਅੰਦੋਲਨ ਅੱਜ ਸਿਖਰਾਂ ‘ਤੇ ਹੈ । ਇਸ ਦਰਮਿਆਨ ਵੱਡੇ ਪੱਧਰ ‘ਤੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਜਿਨ੍ਹਾਂ ਨੂੰ ਰਿਹਾਅ ਕਰਵਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ । ਨੌਦੀਪ ਤੋਂ ਬਾਅਦ ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਣਜੀਤ ਸਿੰਘ ਨੂੰ ਵੀ ਰਿਹਾਅ ਕਰਵਾਇਆ ਗਿਆ ਹੈ। ਜਿਕਰ ਏ ਖਾਸ ਹੈ ਕਿ ਰਣਜੀਤ ਸਿੰਘ ‘ਤੇ ਪੁਲਿਸ ਵਲੋਂ ਤਸ਼ੱਦਦ ਢਾਹਿਆ ਗਿਆ ਸੀ। ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ । ਅੱਜ ਰਿਹਾਈ ਤੋਂ ਬਾਅਦ ਮਨਜਿੰਦਰ ਸਿਰਸਾ ਰਣਜੀਤ ਸਿੰਘ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ।ਜਿਕਰ ਏ ਖਾਸ ਹੈ ਕਿ ਰਣਜੀਤ ਸਿੰਘ ਤਿਹਾੜ ਜੇਲ੍ਹ ਵਿੱਚ ਬੰਦ ਸੀ।

https://www.facebook.com/watch/?v=780797972835576

Share this Article
Leave a comment