ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਮੁਕਰਣ ਤੋਂ ਬਾਅਦ ਸਰਕਾਰ ਚੱਲੀ ਝੂਠ ਦੇ ਰਾਹ!

Global Team
1 Min Read

Amritsar : ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਤੋਂ ਤਾਂ ਪਹਿਲਾਂ ਹੀ ਸਰਕਾਰ ਭੱਜ ਰਹੀ ਸੀ ਪਰ ਹੁਣ ਇੰਝ ਲਗਦਾ ਹੈ ਕਿ ਸਰਕਾਰ ਨੇ ਝੂਠ ਵੀ ਬੋਲਣਾ ਸ਼ੁਰੂ ਕਰ ਦਿੱਤਾ ਹੈ। ਜੀ ਹਾਂ ਅਜਿਹਾ ਇਸ ਲਈ ਕਹਿ ਰਹੇ ਹਾਂ ਕਿਉਂਕਿ ਜਲੰਧਰ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਗਜੇਂਦਰ ਸ਼ੇਖਾਵਤ ਦਾ ਕਹਿਣਾ ਹੈ ਕਿ ਜਿਹੜੇ ਬੰਦੀ ਸਿੰਘਾਂ ਦੀ ਰਿਹਾਈ ਦਾ ਸਰਕਾਰ ਵਲੋਂ ਐਲਾਨ ਕੀਤਾ ਗਿਆ ਸੀ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਥੇ ਹੀ ਬਸ ਨਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਸੂਚੀ ਸਰਕਾਰ ਨੂੰ ਨਹੀਂ ਦਿੱਤੀ ਗਈ।

ਹੁਣ ਦੂਜੇ ਪਾਸੇ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਨ ਲਈਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਇਕ ਸਤੰਬਰ ਨੂੰ ਹੀ ਚਿੱਠੀ ਰਾਹੀਂ ਪ੍ਰਧਾਨ ਮੰਤਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਸੀ ।

 

 

ਸ਼ੇਖਾਵਤ ਦੇ ਇਸ ਬਿਆਨ ਤੋਂ ਬਾਅਦ ਸਿੱਖ ਜਥੇਬੰਦੀਆਂ ਵਲੋਂ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਪਹਿਲਾਂ ਹੀ ਬੇਗਾਨੀਅਤ ਦਾ ਅਹਿਸਾਸ ਕਰਵਾ ਰਹੀ ਸੀ। ਪਰ ਹੁਣ ਝੂਠ ਬੋਲ ਕੇ ਜਖਮਾਂ ਤੇ ਨਮਕ ਲਗਾਉਣ ਦਾ ਕੰਮ ਕਰ ਰਹੀ ਹੈ।

Share This Article
Leave a Comment