ਅੰਮ੍ਰਿਤਸਰ : ਸਿੰਘ ਸਾਹਿਬਾਨ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਵਜੋਂ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਸਵੇਰੇ 9:10 ਵਜੇ ਵ੍ਹੀਲ ਚੇਅਰ ‘ਤੇ ਸੇਵਾਦਾਰ ਦਾ ਪਹਿਰਾਵਾ ਪਾ ਕੇ ਹੱਥ ‘ਚ ਬਰਛਾ ਫੜ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ਘੰਟਾਘਰ ਦੇ ਬਾਹਰ ਪਹਿਰੇਦਾਰੀ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੇ ਨਾਲ ਹੀ ਸਾਬਕਾ ਅਕਾਲੀ ਮੰਤਰੀ ਅਤੇ ਸਾਬਕਾ ਐੱਮਪੀ ਸੁਖਦੇਵ ਸਿੰਘ ਢੀਂਡਸਾ ਨੇ ਵੀ ਇਹੀ ਸੇਵਾ ਸ਼ੁਰੂ ਕਰ ਦਿੱਤੀ ਹੈ।
ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ‘ਤੇ ਸੇਵਾਦਾਰਾਂ ਦੀ ਵਰਦੀ ਪਾ ਕੇ ਗਲ ‘ਚ ਤਖਤੀ ਪਾ ਕੇ ਅਤੇ ਹੱਥ ‘ਚ ਬਰਛਾ ਫੜ ਕੇ ਸੇਵਾ ਕਰ ਰਹੇ ਹਨ। ਇਹ ਸੇਵਾ 2 ਦਿਨ ਕਰਨੀ ਹੈ, ਜੋ ਕਿ 2-2 ਦਿਨ 2 ਘੰਟੇ ਲਈ ਦਮਦਮਾ ਸਾਹਿਬ, ਕੇਸਗੜ੍ਹ ਸਾਹਿਬ ਵਿਖੇ ਵੀ ਨਿਭਾਉਣੀ ਹੈ।ਉਪਰੰਤ, ਉਹ ਫਿਰ ਇਸ਼ਨਾਨ ਕਰਕੇ ਲੰਗਰ ਘਰ ‘ਚ ਬਰਤਨ ਮਾਂਜਣ ਦੀ ਸੇਵਾ ਕਰਨਗੇ।
ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ। ਪੰਜ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੇ ਹੁਕਮ ਦਿੱਤਾ ਕਿ ਸੁਖਬੀਰ ਬਾਦਲ ਜੂਠੇ ਭਾਂਡਿਆਂ ਦੀ ਸਫਾਈ ਕਰਨਗੇ। ਉਹ ਘੰਟਾ ਘਰ ਨੇੜੇ ਵ੍ਹੀਲਚੇਅਰ ‘ਤੇ ਬਰਛੇ ਨਾਲ ਡਿਊਟੀ ਕਰੇਗਾ ਅਤੇ ਕੀਰਤਨ ਆਦਿ ਸੁਣਨ ਦੀ ਧਾਰਮਿਕ ਸਜ਼ਾ ਦਿੱਤੀ ਗਈ ਹੈ। ਇਸਤੋਂ ਇਲਾਵਾ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਮੁਆਫ਼ੀ ਸਮੇਂ ਰਾਮ ਰਹੀਮ ਨੂੰ ਅਖ਼ਬਾਰਾਂ ਵਿੱਚ ਦਿੱਤੇ ਇਸ਼ਤਿਹਾਰਾਂ ਦੀ ਰਕਮ ਵਿਆਜ ਸਮੇਤ ਸ਼੍ਰੋਮਣੀ ਕਮੇਟੀ ਦੇ ਖਾਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।