ਡੇਂਗੂ ਨੂੰ ਹਰਾਉਣ ਤੋਂ ਬਾਅਦ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ 13 ਨਵੰਬਰ ਨੂੰ ਬਰਨਾਲਾ ਵਿਖੇ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਲਈ ਮੁੜ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਖੁਦ ਹਲਕੇ ਦੀ ਕਮਾਨ ਸੰਭਾਲ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਈ ਕਾਂਗਰਸੀ ਆਗੂਆਂ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕੀਤਾ ਹੈ।
ਇਸ ਤੋਂ ਇਲਾਵਾ ਉਹ ਲਗਾਤਾਰ ਪਾਰਟੀ ਗਤੀਵਿਧੀਆਂ ‘ਚ ਹਿੱਸਾ ਲੈ ਰਹੇ ਹਨ। ਇਸ ਨਾਲ ਜੁੜੀ ਸਾਰੀ ਜਾਣਕਾਰੀ ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਲਗਾਤਾਰ ਸ਼ੇਅਰ ਕਰ ਰਹੇ ਹਨ। ਉਂਜ ‘ਆਪ’ ਵਿੱਚ ਸਾਲਾਂ ਤੋਂ ਮਜ਼ਬੂਤ ਆਧਾਰ ਰੱਖਣ ਵਾਲੇ ਗੁਰਦੀਪ ਸਿੰਘ ਬਾਠ ਨੇ ਟਿਕਟ ਨਾ ਮਿਲਣ ’ਤੇ ਇਸ ਵਾਰ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰੇ ਹਨ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਉਸ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਕਰੀਬ 20 ਘੰਟੇ ਪਹਿਲਾਂ ਸੰਸਦ ਮੈਂਬਰ ਨੇ ਇੱਕ ਪੋਸਟ ਸ਼ੇਅਰ ਕਰਕੇ ਲਿਖਿਆ ਸੀ ਕਿ ਭੱਦਲਵੱਡ ਵਿੱਚ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਰਾਜਵੰਤ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਨੂੰ ਸਮੁੱਚੇ ਵਿਧਾਨ ਸਭਾ ਹਲਕੇ ਤੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਤੋਂ ਪਹਿਲਾਂ 30 ਅਕਤੂਬਰ ਨੂੰ ਉਨ੍ਹਾਂ ਨੇ ਇਹ ਵੀ ਪੋਸਟ ਕੀਤਾ ਸੀ ਕਿ- ਕਾਂਗਰਸੀ ਕੌਂਸਲਰ ਜਗਜੀਤ ਜੱਗੂ ਮੋੜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।