HSGPC ਐਕਟ 2014 ‘ਤੇ SC ਦੇ ਫੈਸਲੇ ਪਿੱਛੋਂ ਸਿੱਖ ਕੌਮ ‘ਚ ਰੋਸ: ਸੁਖਬੀਰ ਬਾਦਲ

Rajneet Kaur
2 Min Read

ਚੰਡੀਗੜ੍ਹ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਦੀ ਮਿਆਦ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਨੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟੀਸ਼ਨਾਂ ਨੂੰ ਰੱਦ ਕੀਤੇ ਜਾਣ ‘ਤੇ ਨਾਰਾਜ਼ਗੀ ਪ੍ਰਗਟਾਈ ਹੈ।ਉਨ੍ਹਾਂ ਕਿਹਾ ਕਿ ਇਸ ਕਾਰਨ ਸਿੱਖ ਕੌਮ ਵਿੱਚ ਰੋਸ ਹੈ।ਸ਼੍ਰੋਮਣੀ ਕਮੇਟੀ ਅੰਗਰੇਜ਼ਾਂ ਦੇ ਸਮੇਂ ਤੋਂ ਬਣੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਪਹਿਲੀ ਅਜ਼ਾਦੀ ਦੀ ਜੰਗ ਸਿੱਖਾਂ ਨੇ ਜਿੱਤੀ ਸੀ, ਇਸ ਬਾਰੇ ਮਹਾਤਮਾ ਗਾਂਧੀ ਨੇ ਵੀ ਚਿੱਠੀ ਲਿਖੀ ਸੀ, ਇਹ ਐਕਟ ਗੁਰੂ ਘਰਾਂ ਦੀ ਸੇਵਾ ਸੰਭਾਲ ਲਈ ਬਣਾਇਆ ਗਿਆ ਸੀ।

ਸੁਖਬੀਰ ਬਾਦਲ ਨੇ ਕਿਹਾ ਕਿ ਗੁਰੂ ਘਰਾਂ ਚ ਮਾੜੇ ਕੰਮਾਂ ਨੂੰ ਰੋਕਣ ਲਈ ਮੋਰਚੇ ਲੱਗੇ ਤੇ 1925 ਦਾ ਐਕਟ ਬਣਾਇਆ। ਉਨ੍ਹਾਂ ਨੇ ਚਾਂਬੀਆਂ ਵਾਲੇ ਮੋਰਚੇ ਬਾਰੇ ਵੀ ਝਾਤ ਪਾਈ। ਉਨ੍ਹਾਂ ਇਹ ਵੀ ਕਿਹਾ ਕਿ ਖਾਲਸਾ ਪੰਥ ਕਿਸੇ ਦੇ ਖਿਲਾਫ਼ ਨਹੀਂ ਹੈ।  ਉਨ੍ਹਾਂ ਕਿਹ‍ਾ ਕਿ ਅੰਗਰੇਜ਼ਾਂ ਨੇ ਵੀ SGPC ਮਾਮਲੇ ਵਿਚ ਦਖਲਅੰਦਾਜ਼ੀ ਨਹੀਂ ਕੀਤੀ,  ਸੁਪਰੀਮ ਕੋਰਟ ਦੀ ਦਖਲ ਅੰਦਾਜ਼ੀ ਸਹੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮਸੰਦਾ ਦੇ ਗਲਤ ਕੰਮਾਂ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿਚ ਆਈ ਸੀ। ਆਜ਼ਾਦੀ ਤੋਂ ਬਾਅਦ ਵੀ ਸਿੱਖ ਗੁਰਦੁਆਰਾ ਐਕਟ ਲਾਗੂ ਰਿਹ‍ਾ ਹੈ। ਉਹਨਾਂ ਕਿਹਾ ਕਿ SGPC ਸਿੱਖਾਂ ਦੀ ਮਿੰਨੀ ਪਾਰਲੀਮੈਂਟ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment