ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਹਰ ਦਿਨ ਕਾਂਗਰਸ ਪਾਰਟੀ ਦੀ ਕਾਰਗੁੁੁਜਾਰੀ ਤੇ ਸਵਾਲ ਚੁਕੇ ਜਾਂਦੇ ਹਨ । ਇਸ ਦੇੇ ਚਲਦਿਆਂ ਅਜ ਪਾਰਟੀ ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਤੇ ਬਿਆਨੀ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੰਗਾਰਿਆਂ ਹੈ। ਚੀਮਾ ਨੇ ਕਿਹਾ ਕਿ ਜੇਕਰ ਉਹ ਪੰੰਜਾਬ ਪ੍ਰਤੀ ਸੁਹਿਰਦ ਹਨ, ਥੋੜ੍ਹੀ ਬਹੁਤ ਵੀ ਜ਼ਮੀਰ ਜਿੰਦਾ ਹੈ ਤਾਂ ਉਹ ਜਾਂ ਤਾਂ ਨਕਾਰਾ ਹੋ ਚੁੱਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਤੋਂ ਲਾਂਭੇ ਕਰਨ ਜਾਂ ਫਿਰ ਖ਼ੁਦ ਅਜਿਹੀਆਂ ਕਾਗ਼ਜ਼ੀ ਵਜੀਰੀਆਂ, ਵਿਧਾਇਕੀਆਂ ਨੂੰ ਠੋਕਰ ਮਾਰ ਕੇ ਪੰਜਾਬ ਨਾਲ ਖੜਨ ਦੀ ਜੁਰਅਤ ਦਿਖਾਉਣ।
ਹਰਪਾਲ ਚੀਮਾ ਨੇ ਕਿਹਾ ਕਿ ਅਜ ਪੰਜਾਬ ਵਿੱਚ ਕੋਈ ਸਰਕਾਰ ਨਾਮ ਦੀ ਚੀਜ਼ ਨਹੀਂ ਹੈ । ਕਥਿਤ ਸਰਕਾਰ ‘ਫਾਰਮ ਹਾਊਸ’ ‘ਚ ਬੈਠ ਕੇ ‘ਬਾਬੂ ਸ਼ਾਹੀ ਕੈਬਨਿਟ’ ਰਾਹੀਂ ਸ਼ਾਹੀ ਅੰਦਾਜ਼ ‘ਚ ਚਲਾਈ ਜਾ ਰਹੀ ਹੈ। ਚੀਮਾ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸਰਕਾਰ ਚਲਾਉਣਾ ਕੈਪਟਨ ਅਮਰਿੰਦਰ ਸਿੰਘ ਦੇ ਵੱਸ ਦੀ ਗੱਲ ਨਹੀਂ ਰਹੀ।