ਮਿਆਮੀ ਅਦਾਲਤ ‘ਚ ਆਤਮ ਸਮਰਪਣ ਤੋਂ ਬਾਅਦ ਟਰੰਪ ਨੂੰ ਕੀਤਾ ਗਿਆ ਗ੍ਰਿਫਤਾਰ, ਸ਼ਰਤ ‘ਤੇ ਮਿਲੀ ਰਿਹਾਈ

Rajneet Kaur
3 Min Read

ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਸੀਕ੍ਰੇਟ ਡਾਕੂਮੈਂਟਸ ਮਾਮਲੇ ‘ਚ ਦੋਸ਼ਾਂ ਦਾ ਸਾਹਮਣਾ ਕਰਨ ਲਈ ਮੰਗਲਵਾਰ ਨੂੰ ਮਿਆਮੀ ਦੀ ਸੰਘੀ ਅਦਾਲਤ ‘ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਆਤਮ ਸਮਰਪਣ ਕੀਤਾ। ਟਰੰਪ ਨੂੰ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ, ਹਾਲਾਂਕਿ ਲਗਭਗ 45 ਮਿੰਟ ਤੱਕ ਚੱਲੀ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਤੋਂ ਸ਼ਰਤ ਰਿਹਾਈ ਮਿਲੀ।

ਟਰੰਪ ਨੇ ਗੈਰ-ਕਾਨੂੰਨੀ ਤੌਰ ‘ਤੇ ਗੁਪਤ ਦਸਤਾਵੇਜ਼ ਰੱਖਣ ਦੇ ਆਪਣੇ ‘ਤੇ ਲੱਗੇ 37 ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਟਰੰਪ ਦੇ ਵਕੀਲਾਂ ਨੇ ਅਦਾਲਤ ਵਿੱਚ ਜਿਊਰੀ ਮੁਕੱਦਮੇ ਦੀ ਬੇਨਤੀ ਕੀਤੀ ਹੈ। ਅਗਲੇ ਸਾਲ ਫਿਰ ਤੋਂ ਰਾਸ਼ਟਰਪਤੀ ਚੋਣ ਲੜਨ ਦੀ ਯੋਜਨਾ ਬਣਾ ਰਹੇ ਟਰੰਪ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ‘ਤੇ ਲਗਾਏ ਗਏ ਦੋਸ਼ਾਂ ਨੂੰ ਮੌਜੂਦਾ ਰਾਸ਼ਟਰਪਤੀ ਜੋ ਬਾਇਡਨ ਦੀ ਸਿਆਸੀ ਚਾਲ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਟਰੰਪ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਜੋ ਬਾਇਡਨ ਦੇ ਖਿਲਾਫ ਰਿਪਬਲਿਕਨ ਪਾਰਟੀ ਤੋਂ ਮਜ਼ਬੂਤ ​​ਦਾਅਵੇਦਾਰ ਹਨ। ਮਿਆਮੀ ਅਦਾਲਤ ‘ਚ ਸੁਣਵਾਈ ਦੌਰਾਨ ਡੋਨਾਲਡ ਟਰੰਪ ਨੇ ਖੁਦ ਨੂੰ ਬੇਕਸੂਰ ਕਰਾਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ। ਡੋਨਾਲਡ ਟਰੰਪ ਨੂੰ ਮਿਆਮੀ ਫੈਡਰਲ ਅਦਾਲਤ ਤੋਂ ਸੀਕ੍ਰੇਟ ਡਾਕੂਮੈਂਟ ਮਾਮਲੇ ‘ਚ ਭਾਵੇਂ ਰਿਹਾਅ ਕਰ ਦਿੱਤਾ ਗਿਆ ਹੋਵੇ ਪਰ ਉਨ੍ਹਾਂ ਨੂੰ ਕੁਝ ਸ਼ਰਤਾਂ ਅਤੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ।  ਰਿਪੋਰਟ ਅਨੁਸਾਰ ਅਦਾਲਤ ਨੇ ਨਾ ਤਾਂ ਟਰੰਪ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਅਤੇ ਨਾ ਹੀ ਉਨ੍ਹਾਂ ਦੀ ਯਾਤਰਾ ‘ਤੇ ਕੋਈ ਪਾਬੰਦੀ ਲਗਾਈ ਪਰ ਅਦਾਲਤ ਨੇ ਟਰੰਪ ਨੂੰ ਉਨ੍ਹਾਂ ਦੇ ਸਹਿਯੋਗੀ ਵਾਲਟ ਨੌਟਾ ਨਾਲ ਗੱਲ ਕਰਨ ‘ਤੇ ਰੋਕ ਲਗਾ ਦਿੱਤੀ ਹੈ।

ਦਸ ਦਈਏ ਕਿ  ਡੋਨਾਲਡ ਟਰੰਪ ‘ਤੇ ਸੱਤ ਅਪਰਾਧਿਕ ਦੋਸ਼ ਲਗਾਏ ਗਏ ਹਨ। ਜਿਸ ਵਿਚ ਨਿਆਂ ਵਿਚ ਰੁਕਾਵਟ ਪਾਉਣ ਦੀ ਸਾਜ਼ਿਸ਼ ਅਤੇ ਜਾਣਬੁੱਝ ਕੇ ਆਪਣੇ ਨਾਲ ਦਸਤਾਵੇਜ਼ ਲੈ ਕੇ ਜਾਣਾ ਸ਼ਾਮਿਲ ਹਨ। ਟਰੰਪ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਪਹਿਲੇ ਅਮਰੀਕੀ ਰਾਸ਼ਟਰਪਤੀ ਹਨ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਅਫੇਅਰ ਨੂੰ ਲੁਕਾਉਣ ਲਈ ਪੋਰਨ ਅਭਿਨੇਤਰੀ ਨੂੰ ਪੈਸੇ ਦਿੱਤੇ ਸਨ। ਸਾਲ 2024 ‘ਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਡੋਨਾਲਡ ਟਰੰਪ ਦੀਆਂ ਕਾਨੂੰਨੀ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ ਅਤੇ ਉਹ ਪਹਿਲਾਂ ਹੀ ਇਕ ਕਾਲਮਨਵੀਸ ਖਿਲਾਫ ਮਾਣਹਾਨੀ ਦਾ ਕੇਸ ਹਾਰ ਚੁੱਕੇ ਹਨ। ਇਸ ਦੇ ਨਾਲ ਹੀ ਉਹ 6 ਜਨਵਰੀ 2021 ਨੂੰ ਅਮਰੀਕੀ ਕਾਂਗਰਸ ‘ਤੇ ਹੋਏ ਹਮਲੇ ਦੀ ਜਾਂਚ ਦਾ ਸਾਹਮਣਾ ਵੀ ਕਰ ਰਹੇ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment