ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੂੰ ਕੀਤਾ ਰਿਹਾਅ, ਸੁਣੋ ਕੀ ਕਿਹਾ ਬਾਹਰ ਆ ਕੇ

Rajneet Kaur
1 Min Read

ਚੰਡੀਗੜ੍ਹ: ਭਾਰਤੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਦੀ ਸੂਚੀ ਜਾਰੀ ਕਰਨ, ਉਹਨਾ ਦੀ ਕਾਨੂੰਨੀ ਪੈਰਵੀ ਕਰਨ ਅਤੇ  ਇਸ ਸੱਭ ਬਾਰੇ ਪਰਿਵਾਰਾਂ ਨੂੰ ਜਾਣਕਾਰੀ ਦੇਣ ਵਾਲੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੂੰ  ਲੁਧਿਆਣਾ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਮੰਝਪੁਰ ਨੂੰ ਰਿਹਾਅ ਕਰ ਦਿਤਾ ਹੈ।

ਦਸ ਦਈਏ ਕਿ ਬੀਤੇ ਦਿਨੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਹੋਰਾਂ ਨੇ ਪੰਜਾਬ ਵਿਚ ਨੌਜਵਾਨਾਂ ਦੀ ਹੋ ਰਹੀ ਗ੍ਰਿਫਤਾਰੀ ਦੇ ਮੱਦੇਨਜ਼ਰ ਕੀਤੇ ਜਾਣ ਯੋਗ ਕਾਰਜਾਂ ਦੀ ਜਾਣਕਾਰੀ ਸਾਂਝੀ ਕੀਤੀ ਸੀ ਕਿ ਕਾਨੂੰਨੀ ਤੌਰ ਉੱਤੇ ਕੀ ਕੀਤਾ ਜਾ ਸਕਦਾ ਹੈ। ਭਾਈ ਮੰਝਪੁਰ ਐੱਨ.ਆਈ.ਏ (N-I-A) ਅਦਾਲਤ ਮੁਹਾਲੀ ਵਿਚ ਯੂਆਪਾ (U-A-P-A) ਦੇ ਇਸ ਕੇਸ ਦੀ ਪੈਰਵੀ ਕਰ ਰਹੇ ਸਨ ਜਿਸ ਵਕਤ ਉਹਨਾ ਦਾ ਇੰਡੀਆ ਵਿਚ ਖਾਤਾ ਬੰਦ ਕਰ ਦਿੱਤਾ ਗਿਆ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment