ਸਰਕਾਰ ਦੇ ਭਰੋਸੇ ਪਿੱਛੋਂ ਬਹਿਬਲ ਕਲਾਂ ਮੋਰਚੇ ਨੇ ਹਾਈਵੇ ਦੀ ਖੋਲ੍ਹੀ ਇਕ ਸਾਈਡ

Rajneet Kaur
2 Min Read

ਚੰਡੀਗੜ੍ਹ: ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਤੇ ਉਸ ਨਾਲ ਜੁੜੀ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀਆਂ ਘਟਨਾਵਾਂ ਵਿਚ ਠੋਸ ਕਾਰਵਾਈ ਦੀ ਮੰਗ ਨੂੰ ਲੈ ਕੇ 5 ਫਰਵਰੀ ਤੋਂ ਪਿੰਡ ਬਹਿਬਲ ਕਲਾਂ ਵਿਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਜਾਮ ਕਰਕੇ ਬੈਠੇ ਇਨਸਾਫ ਮੋਰਚੇ ਦੇ ਨੇਤਾਵਾਂ ਨੂੰ ਇਕ ਵਾਰ ਫਿਰ ਸੂਬਾ ਸਰਕਾਰ ਨੇ ਮਨਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਵੱਲੋਂ ਬਰਗਾੜੀ ਬੇਅਦਬੀ ਕਾਂਡ ਸਮੇਤ ਬਹਿਬਲ ਕਲਾਂ ਤੇ ਕੋਟਕਪੁਰਾ ਦੀਆਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੋਣ ਦਾ ਦਾਅਵਾ ਕੀਤਾ ਹੈ।

ਇਸ ਮਾਮਲੇ ਵਿਚ ਦੁਪਹਿਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਨਸਾਫ ਮੋਰਚੇ ਨੂੰ ਜਾਮ ਖੋਲ੍ਹਣ ਦੀ ਅਪੀਲ ਕੀਤੀ ਸੀ ਤੇ ਸ਼ਾਮ ਸਮੇਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਧਰਨੇ ਵਾਲੀ ਥਾਂ ‘ਤੇ ਪਹੁੰਚ ਕੇ ਲਗਭਗ 1 ਘੰਟੇ ਤੱਕ ਧਰਨਾਕਾਰੀਆਂ ਨਾਲ ਗੱਲਬਾਤ ਕਰਕੇ ਸਹਿਮਤੀ ਬਣਾਈ। ਸਰਕਾਰ ਦੇ ਭਰੋਸੇ ਦੇ ਬਾਅਦ ਇਨਸਾਫ ਮੋਰਚੇ ਨੇ ਹਾਈਵੇ ਦੇ ਇਕ ਪਾਸੇ ਦੇ ਰਸਤੇ ਨੂੰ ਖੋਲ੍ਹ ਦਿੱਤਾ ਹੈ ਜਿਸ ਨਾਲ ਆਵਾਜਾਈ ਬਹਾਲ ਹੋ ਗਿਆ ਹੈ।

ਬਹਿਬਲ ਕਲਾਂ ‘ਚ 16 ਦਸੰਬਰ 2021 ਤੋਂ ਬੇਅਦਬੀ ਇਨਸਾਫ਼ ਮੋਰਚੇ ਦੇ ਰੂਪ ‘ਚ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ ਅਤੇ ਸੂਬਾ ਸਰਕਾਰ ਦੇ ਨੁਮਾਇੰਦੇ ਸਮੇਂ-ਸਮੇਂ ‘ਤੇ ਇੱਥੇ ਆ ਕੇ ਭਰੋਸਾ ਦਿੰਦੇ ਆ ਰਹੇ ਹਨ ਪਰ ਕੋਈ ਕਾਰਵਾਈ ਨਾ ਹੋਣ ਦੇ ਗੁੱਸੇ ‘ਚ ਮੋਰਚੇ ਨੇ 5 ਫਰਵਰੀ ਨੂੰ ਨੈਸ਼ਨਲ ਹਾਈਵੇਅ ‘ਤੇ ਧਰਨਾ ਦਿੱਤਾ ਅਤੇ ਦੋਵੇਂ ਸੜਕਾਂ ਜਾਮ ਕਰ ਦਿੱਤੀਆਂ। ਮੋਰਚੇ ਦੀ ਮੰਗ ਹੈ ਕਿ ਸੂਬਾ ਸਰਕਾਰ ਇਨ੍ਹਾਂ ਘਟਨਾਵਾਂ ਦੀ ਜਾਂਚ ਮੁਕੰਮਲ ਕਰਕੇ ਅਦਾਲਤ ‘ਚ ਚਾਰਜਸ਼ੀਟ ਦਾਇਰ ਕਰੇ ਤਾਂ ਜੋ ਮੁਲਜ਼ਮਾਂ ਖ਼ਿਲਾਫ਼ ਸੁਣਵਾਈ ਸ਼ੁਰੂ ਹੋ ਸਕੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment