ਈਰਾਨ ਦੇ ਹਮਲੇ ਤੋਂ ਬਾਅਦ PAK ਨੇ ਤਹਿਰਾਨ ਤੋਂ ਰਾਜਦੂਤ ਬੁਲਾਇਆ ਵਾਪਿਸ

Rajneet Kaur
2 Min Read

ਨਿਊਜ਼ ਡੈਸਕ: ਈਰਾਨ ਵੱਲੋਂ ਪਾਕਿਸਤਾਨ ‘ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਹੈ। ਇਸ ਦੌਰਾਨ ਪਾਕਿਸਤਾਨ ਨੇ ਜਲਦੀ ਹੀ ਤਹਿਰਾਨ ਤੋਂ ਆਪਣੇ ਰਾਜਦੂਤ ਨੂੰ ਵਾਪਿਸ ਬੁਲਾ ਲਿਆ ਹੈ। ਇੰਨਾ ਹੀ ਨਹੀਂ ਪਾਕਿਸਤਾਨ ਨੇ ਇਸਲਾਮਾਬਾਦ ‘ਚ ਮੌਜੂਦ ਈਰਾਨ ਦੇ ਰਾਜਦੂਤ ਨੂੰ ਤਲਬ ਕਰਕੇ ਰੋਸ ਪੱਤਰ ਸੌਂਪਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਈਰਾਨ ਤੋਂ ਆਪਣੇ ਰਾਜਦੂਤ ਨੂੰ ਵਾਪਿਸ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ।

ਪਾਕਿਸਤਾਨ ਨੇ ਇਸ ਫੈਸਲੇ ਪਿੱਛੇ ਕਾਰਨ ਵੀ ਦੱਸਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਈਰਾਨ ਨੇ ਬਿਨਾਂ ਕਿਸੇ ਕਾਰਨ ਹਵਾਈ ਖੇਤਰ ਦੀ ਉਲੰਘਣਾ ਕੀਤੀ ਹੈ। ਦੋਵਾਂ ਦੇਸ਼ਾਂ ਵਿਚਾਲੇ ਇਸ ਵਧੇ ਤਣਾਅ ਦੇ ਮੱਦੇਨਜ਼ਰ ਸਾਰੇ ਉੱਚ ਪੱਧਰੀ ਦੌਰੇ ਰੱਦ ਕਰ ਦਿੱਤੇ ਗਏ ਹਨ। ਦਰਅਸਲ ਪੂਰਾ ਮਾਮਲਾ ਇਹ ਹੈ ਕਿ ਈਰਾਨ ਨੇ ਪਾਕਿਸਤਾਨ ਦੇ ਬਲੋਚਿਸਤਾਨ ‘ਚ ਅੱਤਵਾਦੀ ਸੰਗਠਨ ਜੈਸ਼-ਅਲ-ਅਦਲ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਸਿਖਰਾਂ ‘ਤੇ ਹੈ। ਇਸ ਘਟਨਾ ਤੋਂ ਬਾਅਦ ਪਾਕਿਸਤਾਨ ਨੇ ਈਰਾਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਅਗਲੇ ਨਤੀਜਿਆਂ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਈਰਾਨ ‘ਤੇ ਹੋਵੇਗੀ।

ਈਰਾਨ ਦੀ ਸਰਕਾਰੀ ਏਜੰਸੀ ਆਈਆਰਐਨਏ ਅਨੁਸਾਰ ਬਲੋਚਿਸਤਾਨ ਵਿੱਚ ਹਵਾਈ ਹਮਲੇ ਵਿੱਚ ਮਿਜ਼ਾਈਲਾਂ ਅਤੇ ਡਰੋਨਾਂ ਦੀ ਵਰਤੋਂ ਕੀਤੀ ਗਈ ਹੈ। ਇਹ ਹਮਲੇ ਅੱਤਵਾਦੀ ਸੰਗਠਨ ਜੈਸ਼ ਅਲ-ਅਦਲ ਦੇ ਦੋ ਟਿਕਾਣਿਆਂ ‘ਤੇ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment