ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਸਲਮਾਨ ਖਾਨ ਨੇ ਕੀਤਾ ਵੱਡਾ ਐਲਾਨ, ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਇਹ ਸਲਾਹ

TeamGlobalPunjab
2 Min Read

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਤੋਂ ਬਾਅਦ ਉਸ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ‘ਤੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਲਈ ਸਟਾਰ ਕਿੱਡਸ, ਕਰਨ ਜ਼ੌਹਰ, ਸਲਮਾਨ ਖਾਨ ਅਤੇ ਕਈ ਹੋਰ ਲੋਕਾਂ ਨੂੰ ਜ਼ਿੰਮੇਵਾਰ ਮੰਨ ਰਹੇ ਹਨ। ਪਰ ਇਸ ਦੌਰਾਨ ਸਲਮਾਨ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਆਪਣੇ ਪ੍ਰਸ਼ੰਸਕਾਂ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੇ ਪ੍ਰਸ਼ੰਸਕਾਂ ਦਾ ਵਿਰੋਧ ਕਰਨ ਦੀ ਥਾਂ ਉਨ੍ਹਾਂ ਦਾ ਸਮਰਥਨ ਕਰਨ ਲਈ ਕਿਹਾ ਹੈ।

ਸ਼ਨੀਵਾਰ ਰਾਤ ਆਪਣੇ ਟਵੀਟ ‘ਚ ਸਲਮਾਨ ਨੇ ਲਿਖਿਆ, “ਮੈਂ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਸੁਸ਼ਾਂਤ ਦੇ ਪ੍ਰਸ਼ੰਸਕਾਂ ਦੇ ਨਾਲ ਖੜ੍ਹੇ ਹੋਣ ਅਤੇ ਮਾੜੀ ਭਾਸ਼ਾ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦਾ ਹਾਂ। ਭਾਵਨਾਵਾਂ ਨੂੰ ਸਮਝਣ ਦੀ ਕੋਸ਼ਿਸ਼ ਕਰੋ। ਇਸ ਸੰਕਟ ਦੇ ਸਮੇਂ ਸੁਸ਼ਾਂਤ ਦੇ ਪਰਿਵਾਰ ਦਾ ਸਮਰਥਲ ਕੀਤਾ ਜਾਣਾ ਚਾਹੀਦਾ ਹੈ। ਕਿਸੇ ਦਾ ਚਲੇ ਜਾਣਾ ਬਹੁਤ ਦੁਖਦਾਈ ਹੈ।”

ਬੀਤੇ ਐਤਵਾਰ ਨੂੰ ਸੁਸ਼ਾਂਤ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸਲਮਾਨ ਖਾਨ ਨੇ ਸੁਸ਼ਾਂਤ ਰਾਜਪੂਤ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਪਣੇ ਟਵੀਟ ‘ਚ ਲਿਖਿਆ ਸੀ, “ਤੁਮ ਯਾਦ ਆਉਗੇ… # RIPSushant’

- Advertisement -

ਸੁਸ਼ਾਂਤ ਦੀ ਖੁਦਕੁਸ਼ੀ ਤੋਂ ਬਾਅਦ ਤੋਂ ਇੰਡਸਟਰੀ ਦੇ ਸਾਰੇ ਵੱਡੇ ਬੈਨਰ ਅਤੇ ਕਲਾਕਾਰ ਲੋਕਾਂ ਦੇ ਨਿਸ਼ਾਨੇ ‘ਤੇ ਹਨ ਅਤੇ ਉਹ ਸੋਸ਼ਲ ਮੀਡੀਆ ਜ਼ਰੀਏ ਆਪਣਾ ਗੁੱਸਾ ਕੱਢ ਰਹੇ ਹਨ। ਸੁਸ਼ਾਂਤ ਦੇ ਪ੍ਰਸ਼ੰਸਕਾਂ ਬਾਲੀਵੁੱਡ ਇੰਡਸਟਰੀ ਦੇ ਵੱਡੇ ਨਾਵਾਂ ਅਤੇ ਬੈਨਰਾਂ ਦੇ ਖਿਲਾਫ ਅਭਿਆਨ ਚਲਾ ਕੇ ਉਨ੍ਹਾਂ ਦੀਆਂ ਫਿਲਮਾਂ ਦਾ ਬਾਈਕਾਟ ਕਰਨ ਦੀ ਅਪੀਲ ਵੀ ਕਰ ਰਹੇ ਹਨ।

ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਐਤਵਾਰ 14 ਜੂਨ ਦੀ ਸਵੇਰ ਨੂੰ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਫਲੈਟ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ 15 ਜੂਨ ਨੂੰ ਸੁਸ਼ਾਂਤ ਦੇ ਪਰਿਵਾਰ ਦੀ ਮੌਜੂਦਗੀ ‘ਚ ਸੁਸ਼ਾਂਤ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ।

Share this Article
Leave a comment