ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਆਏ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਲਿਖਿਆ ਹੈ ਕਿ…ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਸਿਰ ਨਿਵਾ ਕੇ ਪ੍ਰਵਾਨ ਕੀਤਾ ਹੈ। ਉਹ ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ।
ਦੱਸ ਦਈਏ ਕਿ ਅੱਜ ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੀਆਂ ਗਈਆਂ ਸ਼ਿਕਾਇਤਾਂ ਦੇ ਮਾਮਲੇ ’ਤੇ ਵਿਚਾਰ ਵਟਾਂਦਰੇ ਲਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ। ਇਸ ਮਾਮਲੇ ਵਿਚ ਸੁਖਬੀਰ ਬਾਦਲ ਦੇ ਖਿਲਾਫ ਮਿਲੀਆਂ ਸ਼ਿਕਾਇਤਾਂ ਅਤੇ ਸ਼ਿਕਾਇਤਾਂ ਬਾਰੇ ਸੁਖਬੀਰ ਬਾਦਲ ਵੱਲੋਂ ਸੌਂਪੇ ਜਵਾਬ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਤਨਖਾਹੀਆ ਐਲਾਨ ਦਿੱਤਾ ਗਿਆ ਹੈ।
ਵਾਹਿਗਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਹਿ
ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ।
ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ। pic.twitter.com/vaB4cM1IkM
— Sukhbir Singh Badal (@officeofssbadal) August 30, 2024
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਲਈ ਪੰਜ ਸਿੰਘ ਸਾਹਿਬਾਨਾਂ ਦੀ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਕਰਜਕਾਲ ਦੌਰਾਨ ਪੰਜਾਬ ਦੇ ਡਿਪਟੀ ਸੀਐਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਕੁਝ ਅਜਿਹੇ ਫੈਸਲੇ ਲਈ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਢਾਅ ਲੱਗੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਹਾਲਤ ਬੇਹਦ ਹੀ ਮਾੜੀ ਹੋਈ ਸੀ।
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਭਾਈਵਾਲ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਸਪਸ਼ਟੀਕਰਨ ਦੇਣ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸੁਖਬੀਰ ਬਾਦਲ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੰਗਤ ਤੋਂ ਜਦੋਂ ਤੱਕ ਮੁਆਫੀ ਨਹੀਂ ਮੰਗਦੇ ਤਦ ਤੱਕ ਤਨਖਾਹੀਆ ਰਹਿਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।