ਨਵੀਂ ਦਿੱਲੀ:: ਦਿੱਲੀ-ਐੱਨਸੀਆਰ ਦੇ ਕਈ ਹਿੱਸਿਆਂ ‘ਚ 4.0 ਤੀਬਰਤਾ ਦਾ ਭੂਚਾਲ ਆਇਆ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਸੋਮਵਾਰ ਸਵੇਰੇ 5.36 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਕਈ ਲੋਕ ਗੂੜ੍ਹੀ ਨੀਂਦ ਤੋਂ ਜਾਗ ਪਏ। ਹਾਲਾਂਕਿ, ਹੁਣ ਤੱਕ ਕਿਸੇ ਦੇ ਨੁਕਸਾਨ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਤੁਰੰਤ ਕੋਈ ਖਬਰ ਨਹੀਂ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮਾਮਲੇ ‘ਤੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ, ‘ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸਾਰਿਆਂ ਨੂੰ ਸ਼ਾਂਤ ਰਹਿਣ ਅਤੇ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਸੰਭਾਵੀ ਝਟਕਿਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਅਧਿਕਾਰੀ ਸਥਿਤੀ ‘ਤੇ ਤਿੱਖੀ ਨਜ਼ਰ ਰੱਖ ਰਹੇ ਹਨ।
ਨੈਸ਼ਨਲ ਸੈਂਟਰ ਫਾਰ ਸਿਸਮਲੋਜੀ ਨੇ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ ਕਿ ਭੂਚਾਲ ਦਾ ਕੇਂਦਰ ਨਵੀਂ ਦਿੱਲੀ ਵਿਚ ਸੀ ਅਤੇ ਇਹ ਪੰਜ ਕਿਲੋਮੀਟਰ ਦੀ ਡੂੰਘਾਈ ‘ਤੇ ਸਵੇਰੇ 5:36 ਵਜੇ ਆਇਆ। ਇੱਕ ਅਧਿਕਾਰੀ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਭੂਚਾਲ ਦਾ ਕੇਂਦਰ ਧੌਲਾ ਕੁਆਂ ਵਿੱਚ ਦੁਰਗਾਬਾਈ ਦੇਸ਼ਮੁਖ ਕਾਲਜ ਆਫ ਸਪੈਸ਼ਲ ਐਜੂਕੇਸ਼ਨ ਦੇ ਨੇੜੇ ਸੀ।
EQ of M: 4.0, On: 17/02/2025 05:36:55 IST, Lat: 28.59 N, Long: 77.16 E, Depth: 5 Km, Location: New Delhi, Delhi.
For more information Download the BhooKamp App https://t.co/5gCOtjdtw0 @DrJitendraSingh @OfficeOfDrJS @Ravi_MoES @Dr_Mishra1966 @ndmaindia pic.twitter.com/yG6inf3UnK
— National Center for Seismology (@NCS_Earthquake) February 17, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।