ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਸੰਸਦ  ਸੁਸ਼ੀਲ ਕੁਮਾਰ ਰਿੰਕੂ ਅੱਜ ਦਰਬਾਰ ਸਾਹਿਬ ਹੋਏ ਨਤਮਸਤਕ

Rajneet Kaur
1 Min Read

ਅੰਮ੍ਰਿਤਸਰ: ਜਲੰਧਰ ਲੋਕ ਸਭਾ ਸੀਟ ‘ਤੇ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਸੰਸਦ  ਸੁਸ਼ੀਲ ਕੁਮਾਰ ਰਿੰਕੂ ਅੱਜ ਅੰਮ੍ਰਿਤਸਰ ਨਤਮਸਤਕ ਹੋਏ।  ਜਿੱਥੇ ਉਨ੍ਹਾਂ ਨੇ ਗੁਰਬਾਣੀ ਦਾ ਲਾਹਾ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।  ਇਸ ਮੌਕੇ ਉੱਤੇ ਉਨ੍ਹਾਂ ਦੇ ਨਾਲ ਕੈਬਿਨੇਟ ਮੰਤਰੀ ਕੁਲਦੀਪ ਧਾਰੀਵਾਲ, ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਇੰਦਰਪਾਲ, ਪਲਾਨਿਗ ਬੋਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਵੀ  ਮੌਜੂਦ ਸਨ। ਇਸ ਮੌਕੇ ਮੈਨੇਜਰ ਵਿਕਰਮ ਸਿੰਘ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਰਣਧੀਰ ਸਿੰਘ ਨੇ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਗੁਰੂ ਘਰ ਵਿੱਚ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਨਤਮਸਤਕ ਹੋਇਆ ਹਾਂ। ਉਨ੍ਹਾਂ ਨੇ ਕਿਹਾ ਕਿ ਗੁਰੂ ਮਹਾਰਾਜ ਜੀ ਦੀ ਕਿਰਪਾ ਦੇ ਨਾਲ ਜਲੰਧਰ ਲੋਕ ਸਭਾ ਸੀਟ  ਬੜੀ ਵੱਡੀ ਲੀਡ ਦੇ ਨਾਲ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਦੀ ਮਿਹਰ ਸਦਕਾ ਆਪਣੇ ਸਾਥੀਆਂ ਦੇ ਨਾਲ ਅੱਜ ਅਸ਼ੀਰਵਾਦ ਲੈਣ ਲਈ ਪਹੁੰਚੇ ਹਾਂ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment