ਸਿਸੋਦੀਆ ਦੀਆਂ ਵਧੀਆਂ ਮੁਸ਼ਕਿਲਾਂ, ਸ਼ਰਾਬ ਘੁਟਾਲੇ ਤੋਂ ਬਾਅਦ CBI ਨੇ ਜਾਸੂਸੀ ਮਾਮਲੇ ‘ਚ ਦਰਜ ਕੀਤੀ FIR

Rajneet Kaur
3 Min Read

ਨਵੀਂ ਦਿੱਲੀ : CBI ਨੇ ਮਨੀਸ਼ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਦਿੱਲੀ ਸਰਕਾਰ ਦੀ ਫੀਡਬੈਕ ਯੂਨਿਟ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮਨੀਸ਼ ਸਿਸੋਦੀਆ ਅਤੇ ਹੋਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਨਵਾਂ ਕੇਸ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਸੀਬੀਆਈ ਨੇ ਨਵੰਬਰ 2016 ਵਿੱਚ ਹੀ ਮੁੱਢਲੀ ਜਾਂਚ ਸ਼ੁਰੂ ਕੀਤੀ ਸੀ। CBI ਵੱਲੋਂ ਇੱਕ ਹੋਰ ਕੇਸ ਦਰਜ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫੀਡਬੈਕ ਯੂਨਿਟ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮਨੀਸ਼ ਸਿਸੋਦੀਆ ਵਿਰੁੱਧ ਸੀਬੀਆਈ ਦੀ ਐਫਆਈਆਰ ਤੋਂ ਬਾਅਦ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਸੀਐਮ ਕੇਜਰੀਵਾਲ ਨੇ ਕਿਹਾ ਕਿ ਪੀਐਮ ਦੀ ਯੋਜਨਾ ਮਨੀਸ਼ ਦੇ ਖਿਲਾਫ ਕਈ ਝੂਠੇ ਕੇਸ ਪਾ ਕੇ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਹਿਰਾਸਤ ਵਿੱਚ ਰੱਖਣ ਦੀ ਹੈ। ਦੇਸ਼ ਲਈ ਉਦਾਸ!

ਫੀਡਬੈਕ ਯੂਨਿਟ ਦਾ ਗਠਨ ਸਤੰਬਰ 2015 ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਕੈਬਨਿਟ ਦੀ ਮਨਜ਼ੂਰੀ ਨਾਲ ਕੀਤਾ ਗਿਆ ਸੀ। ਯੂਨਿਟ ਨੂੰ ਸਿੱਧੇ ਮੁੱਖ ਮੰਤਰੀ ਦਫ਼ਤਰ ਨੂੰ ਰਿਪੋਰਟ ਕਰਨ ਦੇ ਹੁਕਮ ਦਿੱਤੇ ਸਨ। ਦਲੀਲ ਦਿੱਤੀ ਗਈ ਸੀ ਕਿ ਇਹ ਯੂਨਿਟ ਸਰਕਾਰੀ ਸਕੀਮਾਂ ਦੀ ਨਿਗਰਾਨੀ ਕਰਨ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਫੜਨ ਲਈ ਬਣਾਇਆ ਗਿਆ ਸੀ।

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ (MHA) ਨੇ ਮਨੀਸ਼ ਸਿਸੋਦੀਆ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਕੇ ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਦਿੱਲੀ ਸਰਕਾਰ ਦੀ ਫੀਡਬੈਕ ਯੂਨਿਟ ਦੇ ਗਠਨ ਵਿੱਚ ਹੋਏ ਭ੍ਰਿਸ਼ਟਾਚਾਰ ਅਤੇ ਇਸ ਵਿੱਚ ਕੀਤੀਆਂ ਗੈਰ-ਕਾਨੂੰਨੀ ਨਿਯੁਕਤੀਆਂ ਦੇ ਸਬੰਧ ਵਿੱਚ ਦਿੱਤੀ ਗਈ ਹੈ। CBI ਨੇ ਇਹ ਜਾਂਚ ਦਿੱਲੀ ਸਰਕਾਰ ਦੇ ਤਤਕਾਲੀ ਡਿਪਟੀ ਸਕੱਤਰ ਵਿਜੀਲੈਂਸ ਕੇਐਸ ਮੀਨਾ ਦੀ ਸ਼ਿਕਾਇਤ ’ਤੇ ਸ਼ੁਰੂ ਕੀਤੀ ਸੀ।

ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕਥਿਤ ਸ਼ਰਾਬ ਘੁਟਾਲੇ ਵਿੱਚ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਕਰੀਬ ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਸਾਬਕਾ ਉਪ ਮੁੱਖ ਮੰਤਰੀ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਵੀ ਦਿੱਤੀ ਸੀ। ਹਾਲਾਂਕਿ ਅਦਾਲਤ ਤੋਂ ਰਾਹਤ ਨਾ ਮਿਲਣ ‘ਤੇ ਮਨੀਸ਼ ਸਿਸੋਦੀਆ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

 

Share This Article
Leave a Comment