ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਗੁ. ਪ੍ਰ. ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਅੱਜ ਤੇਜਾ ਸਿੰਘ ਸੰਮੁਦਰੀ ਹਾਲ ਵਿਖੇ ਜਨਰਲ ਇਜਲਾਸ ਹੋਇਆ। ਜਿਸ ਵਿੱਚ ਸ. ਹਰਜਿੰਦਰ ਸਿੰਘ ਧਾਮੀ ਨੇ 104 ਵੋਟਾਂ ਨਾਲ ਬਾਜੀ ਮਾਰ ਲਈ ਹੈ। ਇਸ ਤੋਂ ਬਾਅਦ ਸ. ਧਾਮੀ ਦੇ ਵਿਰੁੱਧ ਚੋਣ ਲੜਨ ਵਾਲੇ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਸ਼ਬਦੀ ਵਾਰ ਕੀਤੇ ਹਨ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਅੱਜ ਇਹ ਗੱਲ ਸਾਬਤ ਹੋ ਚੁਕੀ ਹੈ ਕਿ ਸ਼ਰੇਆਮ ਸ਼੍ਰੋਮਣੀ ਕਮੇਟੀ ਅੰਦਰ ਸਿਆਸੀ ਦਖਲ ਅੰਦਾਜੀ ਕੀਤੀ ਜਾਂਦੀ ਹੈ।
ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਕਦਰ ਮੈਂਬਰਾਂ ਨੂੰ ਡਰਾਇਆ ਗਿਆ ਕਿ ਜੇਕਰ ਕੋਈ ਬੀਬੀ ਜਗੀਰ ਕੌਰ ਦੇ ਕੋਲ ਖੜ੍ਹੇਗਾ ਤਾਂ ਉਸ ਨੂੰ ਬਰਦਾਸ਼ਤ ਨਹੀਂ ਕਰੇਗਾ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਅੱਜ ਮੈਂਬਰਾਂ ਨੂੰ ਡਰਾ ਡਰਾ ਕੇ ਵੋਟਾਂ ਹਾਸਲ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਕ ਵੀ ਸਿੱਖ ਬੀਬੀ ਨੂੰ ਅਗਵਾਈ ਨਹੀਂ ਦਿੱਤੀ ਗਈ ਜਿਸ ਕਾਰਨ ਗੁਰੂ ਨਾਨਕ ਦੇਵ ਜੀ ਦਾ ਫਲਸਫਾ ਇਨ੍ਹਾਂ ਨੇ ਫੇਲ੍ਹ ਕਰ ਦਿੱਤਾ ਹੈ।