ਨਿਊਜ਼ ਡੈਸਕ: ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਆਗੂਆਂ ਨੂੰ ਮਿਲਣ ਬਾਰੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਹਿਣਾ ਹੈ ਕਿ ਨਵੇਂ ਵਿਚਾਰਾਂ ਨੂੰ ਲੈ ਕੇ ਅਸੀਂ ਭਾਰਤੀ ਕਿਸਾਨ ਮਜ਼ਦੂਰ ਸੰਘ ਅਤੇ ਹੋਰ ਕਿਸਾਨ ਆਗੂਆਂ ਨਾਲ ਹਾਂ-ਪੱਖੀ ਗੱਲਬਾਤ ਕੀਤੀ ਹੈ। ਅਸੀਂ ਪਿਛਲੇ 10 ਸਾਲਾਂ ਵਿੱਚ ਪੀਐਮ ਮੋਦੀ ਦੁਆਰਾ ਕੀਤੇ ਗਏ ਕੰਮਾਂ ਨੂੰ ਅੱਗੇ ਵਧਾਉਣ ਬਾਰੇ ਵਿਸਤ੍ਰਿਤ ਚਰਚਾ ਕੀਤੀ ਹੈ। ਚੌਥੇ ਦੌਰ ਦੀ ਬੈਠਕ ਵਿੱਚ ਕੇਂਦਰ ਅਤੇ ਕਿਸਾਨਾਂ ਵਿਚਾਲੇ ਕੁਝ ਗੱਲ੍ਹ ‘ਤੇ ਸਹਿਮਤੀ ਬਣੀ ਹੈ।ਇਹ ਬੈਠਕ ਚੰਡੀਗੜ੍ਹ ਦੇ ਸੈਕਟਰ 26 ਵਿੱਚ ਹੋਈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਚੰਗੇ ਮਾਹੌਲ ਵਿੱਚ ਸਾਰਥਕ ਚਰਚਾ ਹੋਈ ਹੈ।
ਦਸ ਦਈਏ ਕਿ ਕਿਸਾਨਾਂ ਦੇ ਧਰਨੇ ਦੌਰਾਨ ਐਤਵਾਰ ਨੂੰ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਸੰਗਰੂਰ ਦੇ ਖਨੌਰੀ ਸਰਹੱਦ ‘ਤੇ ਬੈਠੇ ਕੰਗਥਲਾ (ਪਟਿਆਲਾ) ਦੇ ਕਿਸਾਨ ਮਨਜੀਤ ਸਿੰਘ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਗੁਰਦਾਸਪੁਰ ਦੇ ਬਟਾਲਾ ਦੇ ਇੱਕ ਕਿਸਾਨ ਅਤੇ ਹਰਿਆਣਾ ਦੇ ਇੱਕ ਸੁਰੱਖਿਆ ਮੁਲਾਜ਼ਮ ਦੀ ਵੀ ਅੰਦੋਲਨ ਦੌਰਾਨ ਮੌਤ ਹੋ ਗਈ ਸੀ। ਕਿਸਾਨਾਂ ਨੇ ਦੋਸ਼ ਲਾਇਆ ਸੀ ਕਿ ਅੱਥਰੂ ਗੈਸ ਦੇ ਧੂੰਏਂ ਕਾਰਨ ਕਿਸਾਨ ਦੀ ਸਿਹਤ ਖਰਾਬ ਹੋਣ ਕਾਰਨ ਮੌਤ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।