ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਦੇ ਲੋਕਾਂ ਨੂੰ ਮਿਲ ਰਹੀ ਹੈ ਵਧ ਬਿਜਲੀ

Rajneet Kaur
2 Min Read

ਨਿਊਜ਼ ਡੈਸਕ: ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਕਈ ਬਦਲਾਅ ਦੇਖਣ ਨੂੰ ਮਿਲੇ ਹਨ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿੱਚ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਨੂੰ ਲੈ ਕੇ ਹੁਣ ਇਕ ਅਹਿਮ ਅਪਡੇਟ ਸਾਹਮਣੇ ਆਇਆ ਹੈ।  ਪ੍ਰਸ਼ਾਸਨ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾ ਰਿਹਾ ਹੈ ਪਰ ਇਸ ਕਾਰਨ ਉਨ੍ਹਾਂ ਦਾ ਘਾਟਾ ਵੀ ਵਧ ਗਿਆ ਹੈ।

ਕੇਂਦਰ ਸ਼ਾਸਤ ਪ੍ਰਦੇਸ਼ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਕਿਹਾ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਪਿਛਲੇ ਸਾਲਾਂ ਦੇ ਮੁਕਾਬਲੇ ਲੋਕਾਂ ਨੂੰ ਜ਼ਿਆਦਾ ਬਿਜਲੀ ਦੇਣ ‘ਚ ਕਾਮਯਾਬ ਰਿਹਾ ਹੈ, ਪਰ ਨੁਕਸਾਨ ਵੀ ਵਧਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਗਾਹਕਾਂ ਨੂੰ ਘੱਟ ਕੀਮਤ ‘ਤੇ ਬਿਜਲੀ ਮੁਹੱਈਆ ਕਰਵਾ ਰਿਹਾ ਹੈ। ਇਸ ਦਾ ਲਾਭ ਗਰੀਬ ਲੋਕਾਂ ਨੂੰ ਵੀ ਮਿਲ ਰਿਹਾ ਹੈ। ਮਨੋਜ ਸਿਨਹਾ ਨੇ ਕਿਹਾ ਕਿ ਲੱਦਾਖ ਵਿੱਚ ਹਾਲ ਹੀ ਵਿੱਚ ਪ੍ਰਵਾਨਿਤ 13 ਗੀਗਾਵਾਟ (1 ਗੀਗਾਵਾਟ ਬਰਾਬਰ 1,000 ਮੈਗਾਵਾਟ) ਨਵਿਆਉਣਯੋਗ ਊਰਜਾ ਪ੍ਰੋਜੈਕਟ ਜੰਮੂ ਅਤੇ ਕਸ਼ਮੀਰ ਨੂੰ ਬਹੁਤ ਲਾਭ ਪਹੁੰਚਾਏਗਾ। ਇਸ ਨਾਲ ਪਣ-ਬਿਜਲੀ ‘ਤੇ ਨਿਰਭਰਤਾ ਘਟੇਗੀ, ਜਿਸ ਦੀ ਸਪਲਾਈ ਸਰਦੀਆਂ ਦੌਰਾਨ ਘੱਟ ਜਾਂਦੀ ਹੈ।

ਸਿਨਹਾ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸਾਡੀ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਸਮਰੱਥਾ ਵਿੱਚ ਕਾਫੀ ਵਾਧਾ ਹੋਇਆ ਹੈ। ਅਸੀਂ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਬਿਜਲੀ ਦੇਣ ਦੇ ਸਮਰੱਥ ਹਾਂ ਪਰ ਇਹ ਵੀ ਹਕੀਕਤ ਹੈ ਕਿ ਸਾਡਾ ਘਾਟਾ ਵਧ ਗਿਆ ਹੈ।ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਲਗਭਗ 10 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਖਰੀਦਦਾ ਹੈ, ਪਰ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਗਾਹਕਾਂ ਨੂੰ 1.25 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਸਪਲਾਈ ਕਰਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment