ਨਿਊਜ਼ ਡੈਸਕ: ਪ੍ਰਯਾਗਰਾਜ ਮਹਾਕੁੰਭ ਮੇਲੇ ਵਿੱਚ ਇੱਕ ਵਾਰ ਫਿਰ ਅੱਗ ਲੱਗ ਗਈ ਹੈ। ਅੱਗ ਕਾਰਨ ਕਈ ਪੰਡਾਲ ਸੜ ਗਏ ਹਨ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਜਿਸ ਥਾਂ ‘ਤੇ ਅੱਗ ਲੱਗੀ ਉੱਥੇ ਕੋਈ ਵੀ ਲੋਕ ਮੌਜੂਦ ਨਹੀਂ ਸੀ, ਜਿਸ ਕਾਰਨ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਦੀਆਂ ਤਸਵੀਰਾਂ ਦੇਖ ਕੇ ਪਤਾ ਦਾ ਹੈ ਕਿ ਅੱਗ ਕਿੰਨੀ ਭਿਆਨਕ ਸੀ।ਅੱਗ ਕਿਸ ਕਾਰਨ ਲੱਗੀ ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ।
ਘਟਨਾ ਤੋਂ ਬਾਅਦ ਕਈ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਤੋਂ ਪਹਿਲਾਂ 19 ਜਨਵਰੀ ਨੂੰ ਵੀ ਮਹਾਕੁੰਭ ਵਿੱਚ ਅੱਗ ਲੱਗੀ ਸੀ। ਇਹ ਅੱਗ ਸ਼ਾਮ ਕਰੀਬ 4.30 ਵਜੇ ਸ਼ਾਸਤਰੀ ਪੁਲ ਨੇੜੇ ਲੱਗੀ। ਅੱਗ ਲੱਗਣ ਕਾਰਨ 200 ਤੋਂ ਵੱਧ ਝੌਂਪੜੀਆਂ ਸੜ ਕੇ ਸੁਆਹ ਹੋ ਗਈਆਂ ਸਨ। ਇਹ ਅੱਗ ਸਿਲੰਡਰ ਤੋਂ ਗੈਸ ਲੀਕ ਹੋਣ ਕਾਰਨ ਲੱਗੀ ਸੀ।
ਦੱਸ ਦਈਏ ਕਿ ਬੀਤੇ ਦਿਨ ਮੌਨ ਅਮਾਵਸਿਆ ‘ਤੇ ਮਹਾਕੁੰਭ ‘ਚ ਭਗਦੜ ਮੱਚ ਗਈ ਸੀ। ਜਿਸ ਵਿੱਚ 30 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਜਦੋਂਕਿ 60 ਤੋਂ ਵੱਧ ਲੋਕ ਜ਼ਖਮੀ ਹੋ ਗਏ। ਯੂਪੀ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।
ਮਹਾਕੁੰਭ ‘ਚ ਅੱਗ ਲੱਗਣ ਦੀ ਖਬਰ ‘ਤੇ ਪੁਲਿਸ ਅਧਿਕਾਰੀ ਨੇ ਕਿਹਾ, ‘ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਅਸੀਂ ਮੌਕੇ ‘ਤੇ ਪਹੁੰਚੇ ਅਤੇ ਦੇਖਿਆ ਕਿ 15 ਟੈਂਟਾਂ ਨੂੰ ਅੱਗ ਲੱਗੀ ਹੋਈ ਸੀ। ਫਾਇਰ ਬ੍ਰਿਗੇਡ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਹੁਣ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਕੋਈ ਜ਼ਖਮੀ ਨਹੀਂ ਹੋਇਆ ਹੈ। ਦੱਸ ਦਈਏ ਕਿ ਪ੍ਰਸ਼ਾਸਨ ਦਾ ਇਹ ਵੀ ਕਹਿਣਾ ਹੈ ਕਿ ਜਿਸ ਜਗ੍ਹਾ ‘ਤੇ ਅੱਗ ਲੱਗੀ ਉਹ ਮੇਲਾ ਖੇਤਰ ਦਾ ਵੱਖਰਾ ਹਿੱਸਾ ਸੀ। ਇੱਥੇ ਖੁੱਲ੍ਹੇ ਮੈਦਾਨ ਵਿੱਚ ਨਿੱਜੀ ਟੈਂਟ ਲਾਏ ਹੋਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।