ਅਮਰੀਕਾ ਤੋਂ ਬਾਅਦ ਯੂਕੇ ਨੇ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ, ਭਾਰਤੀ ਰੈਸਟੋਰੈਂਟਾਂ ਤੇ ਹੋਰ ਥਾਵਾਂ ‘ਤੇ ਕੀਤੀ ਛਾਪੇਮਾਰੀ

Global Team
2 Min Read

ਨਿਊਜ਼ ਡੈਸਕ: ਅਮਰੀਕਾ ਤੋਂ ਬਾਅਦ ਹੁਣ ਬ੍ਰਿਟੇਨ ਨੇ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ‘ਚ ਬ੍ਰਿਟੇਨ ਦੇ ਗ੍ਰਹਿ ਮੰਤਰੀ ਵੇਟ ਕੂਪਰ ਨੇ ਅੰਕੜੇ ਜਾਰੀ ਕਰਦੇ ਹੋਏ ਕਿਹਾ ਕਿ ਸਾਡੀ ਸਰਕਾਰ ਹੁਣ ਤੱਕ 19 ਹਜ਼ਾਰ ਪ੍ਰਵਾਸੀਆਂ ਨੂੰ ਦੇਸ਼ ‘ਚੋਂ ਡਿਪੋਰਟ ਕਰ ਚੁੱਕੀ ਹੈ। ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਭਾਰਤੀ ਹੋਟਲ, ਨੇਲ ਬਾਰ ਅਤੇ ਕਰਿਆਨੇ ਦੀਆਂ ਦੁਕਾਨਾਂ ਹੁਣ ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੇ ਨਿਸ਼ਾਨੇ ‘ਤੇ ਆ ਗਈਆਂ ਹਨ। ਜਾਣਕਾਰੀ ਅਨੁਸਾਰ ਇੱਥੇ ਗ੍ਰਹਿ ਵਿਭਾਗ ਨੇ ਉਨ੍ਹਾਂ ਇਲਾਕਿਆਂ ਦੀ ਨਿਸ਼ਾਨਦੇਹੀ ਕੀਤੀ ਹੈ, ਜਿੱਥੇ ਗੈਰ-ਕਾਨੂੰਨੀ ਗਤੀਵਿਧੀਆਂ ਹੋ ਰਹੀਆਂ ਹਨ।

ਗ੍ਰਹਿ ਸਕੱਤਰ ਯਵੇਟ ਕੂਪਰ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਦੀਆਂ ਇਮੀਗ੍ਰੇਸ਼ਨ ਇਨਫੋਰਸਮੈਂਟ ਟੀਮਾਂ ਨੇ ਜਨਵਰੀ ਵਿੱਚ ਰਿਕਾਰਡ ਤੋੜ 828 ਸਥਾਨਾਂ ‘ਤੇ ਕਾਰਵਾਈ ਕੀਤੀ, ਜੋ ਕਿ ਪਿਛਲੀ ਜਨਵਰੀ ਦੇ ਮੁਕਾਬਲੇ 48 ਪ੍ਰਤੀਸ਼ਤ ਵੱਧ ਹੈ। ਇਸ ਕਾਰਵਾਈ ਦੌਰਾਨ ਕਰੀਬ 609 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਵਿਭਾਗ ਨੇ ਦੱਸਿਆ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਪਿਛਲੇ ਮਹੀਨੇ ਕਈ ਹੋਟਲਾਂ ਅਤੇ ਬਾਰਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਖਿਲਾਫ ਗ੍ਰਿਫਤਾਰੀ ਮੁਹਿੰਮ ਅਜੇ ਵੀ ਜਾਰੀ ਹੈ।

ਉੱਤਰੀ ਇੰਗਲੈਂਡ ਦੇ ਹੰਡਰਸਾਈਡ ‘ਚ ਇਕ ਭਾਰਤੀ ਹੋਟਲ ‘ਤੇ ਛਾਪਾ ਮਾਰਿਆ ਗਿਆ, ਜਿੱਥੋਂ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਚਾਰ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ। ਗ੍ਰਹਿ ਵਿਭਾਗ ਨੇ ਇਹ ਵੀ ਦੱਸਿਆ ਕਿ ਪਿਛਲੇ ਸਾਲ 2024 ਵਿੱਚ ਕੁੱਲ 1090 ਨੋਟਿਸ ਜਾਰੀ ਕੀਤੇ ਗਏ ਸਨ। ਜੇਕਰ ਮਾਲਕ ਵੀ ਇਸ ਵਿੱਚ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੂੰ ਪ੍ਰਤੀ ਕਰਮਚਾਰੀ 60 ਹਜ਼ਾਰ ਪੌਂਡ ਦਾ ਜੁਰਮਾਨਾ ਭਰਨਾ ਪਵੇਗਾ। ਗ੍ਰਹਿ ਸਕੱਤਰ ਕੂਪਰ ਨੇ ਕਿਹਾ ਕਿ ਹਰ ਕੀਮਤ ‘ਤੇ ਇਮੀਗ੍ਰੇਸ਼ਨ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment