ਨਿਊਜ਼ ਡੈਸਕ: ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਫ਼ ਹੋ ਗਏ ਹਨ। ਜਿਸ ਵਿੱਚ ਭਾਜਪਾ ਨੇ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ ਹੈ। ਇਸ ਵਾਰ ਭਾਜਪਾ ਨੇ ਆਪਣੇ ਦਮ ‘ਤੇ ਬਹੁਮਤ ਹਾਸਿਲ ਕੀਤਾ ਅਤੇ ਕੁੱਲ 90 ਸੀਟਾਂ ‘ਚੋਂ 48 ਸੀਟਾਂ ‘ਤੇ ਜਿੱਤ ਹਾਸਿਲ ਕੀਤੀ। ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਜਲੇਬੀ ਦਾ ਮੁੱਦਾ ਭਾਰੂ ਰਿਹਾ ਹੈ।
ਚੋਣਾਂ ‘ਚ ਜਿੱਤ ਤੋਂ ਬਾਅਦ ਭਾਜਪਾ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਘਰ ਇਕ ਕਿਲੋ ਜਲੇਬੀ ਭੇਜੀ। ਜਿਸ ਬਾਰੇ ਪਾਰਟੀ ਨੇ ਐਕਸ ‘ਤੇ ਪੋਸਟ ਕਰਕੇ ਲਿਖਿਆ, ‘ਭਾਰਤੀ ਜਨਤਾ ਪਾਰਟੀ ਹਰਿਆਣਾ ਦੇ ਸਾਰੇ ਵਰਕਰਾਂ ਦੀ ਤਰਫੋਂ ਰਾਹੁਲ ਗਾਂਧੀ ਜੀ ਦੇ ਘਰ ਜਲੇਬੀ ਭੇਜੀ ਗਈ ਹੈ।’ ਹੁਣ ਤੱਕ ਕਾਂਗਰਸ ਵੱਲੋਂ ਜਲੇਬੀ ਭੇਜਣ ‘ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਦਰਅਸਲ, ਵਿਧਾਨ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਨੇ 3 ਅਕਤੂਬਰ ਨੂੰ ਗੋਹਾਨਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮਸ਼ਹੂਰ ਜਲੇਬੀ ਬਣਾਉਣ ਵਾਲੇ ਮਾਤੂ ਰਾਮ ਹਲਵਾਈ ਦਾ ਡੱਬਾ ਦਿਖਾ ਕੇ ਇਸ ਗੱਲ ‘ਤੇ ਜ਼ੋਰ ਦਿੱਤਾ ਸੀ ਕਿ ਉਨ੍ਹਾਂ ਦੀ ਜਲੇਬੀ ਨੂੰ ਦੇਸ਼ ਭਰ ਵਿੱਚ ਵੇਚਿਆ ਜਾਣਾ ਚਾਹੀਦਾ ਹੈ। ਰਾਹੁਲ ਗਾਂਧੀ ਨੇ ਕਿਹਾ ਸੀ, ‘ਇਸ ਨੂੰ ਪੂਰੇ ਦੇਸ਼ ਵਿਚ ਵੇਚਿਆ ਜਾਣਾ ਚਾਹੀਦਾ ਹੈ ਅਤੇ ਬਰਾਮਦ ਵੀ ਹੋਣਾ ਚਾਹੀਦਾ ਹੈ। ਇਸ ਨਾਲ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਹੋਣਗੇ। ਫਿਰ ਇਸ ਮਿਠਾਈ ਦੀ ਦੁਕਾਨ ਨੂੰ ਫੈਕਟਰੀ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ ਅਤੇ ਇਸ ਵਿੱਚ 20 ਤੋਂ 50 ਹਜ਼ਾਰ ਲੋਕ ਕੰਮ ਕਰ ਸਕਣਗੇ।
ਭਾਜਪਾ ਦੇ ਸਾਰੇ ਨੇਤਾਵਾਂ ਅਤੇ ਮੰਤਰੀਆਂ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਦੀ ਤਾਰੀਫ ਕੀਤੀ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਜਲੇਬੀ ਕੌੜੀ ਲੱਗ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।