ਰਾਜੀਵ ਗਾਂਧੀ ਕਤਲ ਮਾਮਲੇ ਦਾ ਦੋਸ਼ੀ ਪੇਰਾਰੀਵਲਨ ਰਿਹਾਅ

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਮਾਮਲੇ ‘ਚ 30 ਸਾਲ ਤੋਂ ਵੱਧ ਦੀ ਸਜ਼ਾ ਕੱਟ ਚੁੱਕੇ ਏ.ਜੀ.ਪੇਰਾਰੀਵਲਨ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉੱਥੇ ਹੀ ਪੇਰਾਰੀਵਲਨ ਦੀ ਮਾਂ ਨੇ ਪੁੱਤਰ ਦੀ ਰਿਹਾਈ ਤੋਂ ਬਾਅਦ ਚੇਂਨਈ ‘ਚ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨਾਲ ਮੁਲਾਕਾਤ ਕੀਤੀ। ਉੱਚ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਰਮੁਕ ਨੇ 2021 ਦੀਆਂ ਵਿਧਾਨ ਸਭਾ ਚੋਣ ਤੋਂ ਪਹਿਲਾਂ ਚਰਚਾ ਕੀਤੀ ਸੀ ਕਿ ਉਹ 7 ਦੋਸ਼ੀਆਂ ਦੀ ਰਿਹਾਈ ਲਈ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਪੇਰਾਰਿਵਲਨ ਨੂੰ ਮਨੁੱਖੀ ਆਧਾਰ ‘ਤੇ ‘ਤੇ ਰਿਹਾਅ ਕੀਤਾ ਗਿਆ ਹੈ, ਜਿਸ ਦਾ ਸਵਾਗਤ ਹੈ। ਹਾਲਾਂਕਿ ਦੇਰੀ ਹੋਈ ਪਰ ਇਹ ਇੱਕ ਇਤਿਹਾਸਿਕ ਫੈਸਲਾ ਹੈ।

ਦੱਸਣਯੋਗ ਹੈ ਕਿ ਨਾਗੇਸ਼ਵਰ ਰਾਓ ਦੀ ਪ੍ਰਧਾਨਗੀ ਵਾਲੀ ਇਕ ਬੈਂਚ ਨੇ ਧਾਰਾ 142 ਦੇ ਅਧੀਨ ਆਪਣੇ ਮਨੁੱਖੀ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਪੇਰਾਰਿਵਲਨ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ। ਰਾਓ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਤਾਮਿਲਨਾਡੂ ਸਰਕਾਰ ਵੱਲੋਂ ਕੇਸ ਦੇ ਸਾਰੇ ਦੋਸ਼ੀਆਂ ਨੂੰ ਅਗਾਊਂ ਰਿਹਾਅ ਕਰਨ ਸਬੰਧੀ ਸਿਫਾਰਸ਼ ਨੂੰ ਰਾਜਪਾਲ ਮੰਨਣ ਲਈ ਪਾਬੰਦ ਸਨ।

ਉਨ੍ਹਾਂ ਕਿਹਾ ਕਿ ਰਾਜ ਮੰਤਰੀਮੰਡਲ ਨੇ ਪ੍ਰਾਸੰਗਿਕ ਵਿਚਾਰ-ਵਟਾਂਦਰੇ ਦੇ ਆਧਾਰ ‘ਤੇ ਆਪਣਾ ਫ਼ੈਸਲਾ ਕੀਤਾ ਸੀ। ਧਾਰਾ 142 ਦਾ ਇਸਤੇਮਾਲ ਕਰਦੇ ਹੋਏ, ਦੋਸ਼ੀ ਨੂੰ ਰਿਹਾਅ ਕੀਤਾ ਜਾਣਾ ਉੱਚਿਤ ਹੋਵੇਗਾ। ਸੰਵਿਧਾਨ ਦੀ ਧਾਰਾ 142 ਸੁਪਰੀਮ ਕੋਰਟ ਨੂੰ ਵਿਸ਼ੇਸ਼ ਅਧਿਕਾਰ ਦਿੰਦਾ ਹੈ, ਜਿਸ ਦੇ ਅਧੀਨ ਸੰਵਿਧਾਨ ਮਾਮਲੇ ‘ਚ ਕੋਈ ਹੋਰ ਕਾਨੂੰਨ ਲਾਗੂ ਨਾ ਹੋਣ ਤੱਕ ਉਸ ਦਾ ਫ਼ੈਸਲਾ ਸਰਵਉੱਚ ਮੰਨਿਆ ਜਾਂਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.