ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਬੱਸ-ਟਰੱਕ ਦੀ ਟੱਕਰ ‘ਚ 14 ਯਾਤਰੀਆਂ ਦੀ ਮੌਤ

TeamGlobalPunjab
2 Min Read

ਫਿਰੋਜ਼ਾਬਾਦ : ਉੱਤਰਪ੍ਰਦੇਸ਼ ਦੇ ਫਿਰੋਜ਼ਾਬਾਦ ‘ਚ ਇੱਕ ਪ੍ਰਾਈਵੇਟ ਡਬਲ-ਡੈਕਰ ਬੱਸ ਤੇ ਟਰੱਕ ਦੀ ਭਿਆਨਕ ਟੱਕਰ ‘ਚ 14 ਯਾਤਰੀਆਂ ਦੀ ਮੌਤ ਹੋ ਗਈ ਤੇ 31 ਦੇ ਕਰੀਬ ਜ਼ਖਮੀ ਹੋ ਗਏ। ਇਹ ਘਟਨਾ ਫਿਰੋਜ਼ਾਬਾਦ ਇਟਾਵਾ ਦੀ ਸਰਹੱਦ ਨੇੜੇ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਰਾਤ 10 ਵਜੇ ਵਾਪਰੀ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜ਼ਖਮੀਆਂ ਨੂੰ ਸੈਫਾਈ ਦੇ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਮ੍ਰਿਤਕਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਜ਼ਖਮੀ ਯਾਤਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਤੋਂ ਮੋਤੀਹਾਰੀ (ਬਿਹਾਰ) ਜਾ ਰਹੀ ਪ੍ਰਾਈਵੇਟ ਬੱਸ ਜਦੋਂ ਫ਼ਿਰੋਜ਼ਾਬਾਦ ਦੇ ਪਿੰਡ ਭਦਾਨ ਨੇੜੇ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਗਈ ਤੇ ਸੜਕ ‘ਤੇ ਖੜੇ ਟਰੱਕ ਨੂੰ ਟੱਕਰ ਮਾਰ ਦਿੱਤੀ। ਬੱਸ ਨੂੰ ਜੇਸੀਬੀ ਦੀ ਮਦਦ ਨਾਲ ਸੜਕ ਤੋਂ ਹਟਾ ਦਿੱਤਾ ਗਿਆ ਹੈ। ਐਸਐਸਪੀ ਸਚਿੰਦਰਾ ਪਟੇਲ ਅਨੁਸਾਰ ਬੱਸ ‘ਚ 40-45 ਯਾਤਰੀ ਸਵਾਰ ਸਨ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਹੀ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ।

- Advertisement -

- Advertisement -

ਸੈਫਾਈ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਮੈਡੀਕਲ ਅਫਸਰ ਡਾ. ਵਿਸ਼ਵ ਦੀਪਕ ਨੇ ਕਿਹਾ ਕਿ ਕਰੀਬ 31 ਜ਼ਖਮੀ ਮਰੀਜ਼ਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਦੋਂ ਕਿ 14 ਲੋਕਾਂ ਨੂੰ ਮ੍ਰਿਤਕ ਹਾਲਤ ‘ਚ ਹਸਪਤਾਲ ਲਿਆਂਦਾ ਗਿਆ ਸੀ।

Share this Article
Leave a comment