Agriculture Bill Protest: ਦਿੱਲੀ ‘ਚ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਦਾ ਇੰਡੀਅ ਗੇਟ ‘ਤੇ ਪ੍ਰਦਰਸ਼ਨ, ਟ੍ਰੈਕਟਰ ਨੂੰ ਲਗਾਈ ਅੱਗ 

TeamGlobalPunjab
1 Min Read

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਭਾਗਾਂ ‘ਚ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦਿੱਲੀ, ਹਰਿਆਣਾ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ ਇਸ ਵਿਰੋਧ ਦਾ ਵਿਆਪਕ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ।

ਇਸ ਦੌਰਾਨ ਅੱਜ ਸਵੇਰੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਨ ‘ਤੇ ਪੰਜਾਬ ਯੂਥ ਕਾਂਗਰਸ ਨੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਦਿੱਲੀ ਦੇ ਇੰਡੀਆ ਗੇਟ ‘ਤੇ ਨਵੇਂ ਖੇਤੀ ਕਾਨੂੰਨ ਦੇ ਵਿਰੋਧ ‘ਚ ਟ੍ਰੈਕਟਰ ਸਾੜ ਕੇ ਆਪਣਾ ਵਿਰੋਧ ਦਰਜ ਕੀਤਾ। ਟ੍ਰੈਫਿਕ ਪੁਲਿਸ ਅਤੇ ਫਾਇਰ ਬ੍ਰਿਗੇਡ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅੱਗ’ ਤੇ ਕਾਬੂ ਪਾਇਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਇਸ ਕਰਕੇ ਸਰਕਾਰ ਇਨ੍ਹਾਂ ਬਿਲਾਂ ਨੂੰ ਵਾਪਸ ਲਵੇ।

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਤੀਬਾੜੀ ਸੁਧਾਰ ਨਾਲ ਸਬੰਧਤ ਤਿੰਨ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਿੰਨੋਂ ਬਿੱਲ ਹੁਣ ਰਾਸ਼ਟਰਪਤੀ ਦੇ ਦਸਤਖਤ ਨਾਲ ਕਾਨੂੰਨ ਬਣ ਗਏ ਹਨ। ਇਨ੍ਹਾਂ ਵਿੱਚ ਖੇਤੀਬਾੜੀ ਪੈਦਾਵਾਰ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ, ਖੇਤੀਬਾੜੀ (ਸਸ਼ਕਤੀਕਰਨ ਅਤੇ ਸੁਰੱਖਿਆ) ਬਿੱਲ, ਖੇਤੀਬਾੜੀ ਸੇਵਾਵਾਂ ਅਤੇ ਜ਼ਰੂਰੀ ਵਸਤੂਆਂ (ਸੋਧ) ਬਿੱਲ ਨੂੰ ਸ਼ਾਮਲ ਹਨ।

Share this Article
Leave a comment