ਚੰਡੀਗੜ੍ਹ: ਹਰਿਆਣਾ ਦੇ ਖੇਤੀਬਾੜੀ ਅਤੇ ਪਸ਼ੂਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਉੱਤਰੀ ਖੇਤਰ ਫਾਰਮ ਮਸ਼ੀਨਰੀ ਸਿਖਲਾਈ ਅਤੇ ਜਾਂਚ ਸੰਸਥਾਨ, ਹਿਸਾਰ ਵਿਚ ਚੱਲ ਰਹੇ ਤਿੰਨ ਦਿਨਾਂ ਦੇ ਖੇਤੀਬਾੜੀ ਦਰਸ਼ਨ ਪ੍ਰਦਰਸ਼ਨੀ ਦਾ ਦੌਰਾ ਕਰ ਨਵੀਂ ਤੇ ਆਧੁਨਿਕ ਖੇਤੀ ਤਕਨੀਕਾਂ ਦਾ ਅਵਲੋਕਨ ਕੀਤਾ ਅਤੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਖੇਤੀ ਵਿਚ ਉਨੱਤ ਤਕਨੀਕਾਂ ਦਾ ਸਮਾਵੇਸ਼ ਕਰ ਉਤਪਾਦਨ ਸਮਰੱਥਾ ਵਧਾਉਣ।
ਸ਼ਿਆਮ ਸਿੰਘ ਰਾਣਾ ਨੇ ਅੱਜ ਉੱਤਰੀ ਖੇਤਰ ਫਾਰਮ ਮਸ਼ੀਨਰੀ ਸਿਖਲਾਈ ਅਤੇ ਜਾਂਚ ਸੰਸਥਾਨ ਹਿਸਾਰ ਵਿਚ ਚੱਲ ਰਹੇ ਤਿੰਨ ਦਿਨਾਂ ਖੇਤੀਬਾੜੀ ਦਰਸ਼ਨ ਪ੍ਰਦਰਸ਼ਨੀ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਪ੍ਰਦਰਸ਼ਨੀ ਹਰਿਆਣਾ ਸਰਕਾਰ ਦੇ ਖੇਤੀਬਾੜੀ ਮਸ਼ੀਨੀਕਰਣ ਮੁਹਿੰਮ ਨੂੰ ਨਵੀਂ ਤੇਜੀ ਦੇਣ ਅਤੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨ ਦਾ ਇੱਕ ਸਫਲ ਯਤਨ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਸਾਰੀ ਫਸਲਾਂ ਘੱਟੋ ਘੱਟ ਸਹਾਇਕ ਮੁੱਲ ‘ਤੇ ਖਰੀਦੀ ਜਾ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲ ਰਿਹਾ ਹੈ ਅਤੇ ਖੇਤੀਬਾੜੀ ਖੇਤਰ ਵਿਚ ਨਵੀਂ ਕ੍ਰਾਂਤੀ ਦਾ ਸੰਚਾਰ ਹੋ ਰਿਹਾ ਹੈ।
ਪ੍ਰਦਰਸ਼ਨੀ ਦੌਰਾਨ ਖੇਤੀਬਾੜੀ ਮੰਤਰੀ ਨੇ ਹਵਾ ਵਿਚ ਡਰੋਨ ਨੂੰ ਉੜਾ ਕੇ ਉਨ੍ਹਾਂ ਦੀ ਕਾਰਜਪ੍ਰਣਾਲੀ ਨੂੰ ਸਮਝਿਆ। ਉਨ੍ਹਾਂ ਨੇ ਕਿਹਾ ਕਿ ਡਰੋਨ ਤਕਨੀਕ ਨਾਲ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਫਰਟੀਲਾਈਜਾਂ ਦਾ ਛਿੜਕਾਅ ਕਰਨ ਵਿਚ ਸਹਾਇਤਾ ਮਿਲੇਗੀ, ਜਿਸ ਨਾਲ ਉਤਪਾਦਨ ਲਾਗਤ ਵਿਚ ਕਮੀ ਆਵੇਗੀ ਅਤੇ ਸਮੇਂ ਦੀ ਬਚੱਤ ਹੋਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਡਰੋਨ ਵਰਗੀ ਅੱਤਆਧੁਨਿਕ ਤਕਨੀਕਾਂ ਨੂੰ ਅਪਣਾ ਕੇ ਖੇਤੀ ਨੂੰ ਵੱਧ ਲਾਭਕਾਰੀ ਬਨਾਉਣ।
ਖੇਤੀਬਾੜੀ ਮੰਤਰੀ ਨੇ ਪ੍ਰਦਰਸ਼ਨੀ ਵਿਚ ਵੱਖ-ਵੱਖ ਆਧੁਨਿਕ ਖੇਤੀਬਾੜੀ ਸਮੱਗਰੀਆਂ ਅਤੇ ਮਸ਼ੀਨਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਟਰੈਕਟਰ ‘ਤੇ ਬੈਠ ਕੇ ਉਸ ਦੀ ਵਿਸ਼ੇਸ਼ਤਾਵਾਂ ਨੂੰ ਪਰਖਿਆ ਅਤੇ ਸੋਲਰ ਪੰਪ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਸੋਲਰ ਪੰਪ ਤਕਨੀਕ ਕਿਸਾਨ ਲਈ ਉਰਜਾ ਦੀ ਬਚੱਤ ਕਰਨ ਅਤੇ ਸਿੰਚਾਈ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਸੰਚਾਲਿਤ ਕਰਨ ਵਿਚ ਮਦਦਗਾਰ ਸਾਬਿਤ ਹੋਵੇਗਾ।
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਨੱਤ ਬੀਜਾਂ, ਜੈਵਿਕ ਖੇਤੀ ਅਤੇ ਨਵੀਂ ਤਕਨੀਕਾਂ ਦੀ ਵਰਤੋ ਕਰਨ ਅਤੇ ਸੂਬਾ ਸਰਕਾਰ ਦੀ ਵੱਖ-ਵੱਖ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਹੁੱਕਣ। ਉਨ੍ਹਾਂ ਨੇ ਦਸਿਆ ਕਿ ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਲਈ ਵੱਖ-ਵੱਖ ਯੋਜਨਾਵਾਂ ਚਲਾ ਰਹੀ ਹੈ, ਜਿਨ੍ਹਾਂ ਵਿਚ ਗ੍ਰਾਂਟ ਅਧਾਰਿਕ ਸਮੱਗਰੀ, ਫਸਲ ਬੀਮਾ ਯੋਜਨਾ, ਜੈਵਿਕ ਖੇਤੀ ਨੂੰ ਪ੍ਰੋਤਸਾਹਨ ਦੇਣ ਦੀ ਯੋਜਨਾਵਾਂ ਸ਼ਾਮਿਲ ਹਨ। ਪ੍ਰੋਗਰਾਮ ਵਿਚ ਮੌਜੂਦ ਮਾਹਰਾਂ ਨੇ ਕਿਸਾਨਾਂ ਨੂੰ ਨਵੀਂ ਖੇਤੀਬਾੜੀ ਤਕਨੀਕਾਂ ਦੀ ਵਿਸਥਾਰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਧੁਨਿਕ ਖੇਤੀ ਦੇ ਲਾਭ ਦੱਸੇ।
ਇਸ ਮੌਕੇ ‘ਤੇ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਬੀਆਰ ਕੰਬੋਜ, ਟੀਟੀਸੀ ਨਿਦੇਸ਼ਕ ਮੁਕੇਸ਼ ਜੈਨ, ਖੇਤੀਬਾੜੀ ਵਿਭਾਗ ਦੇ ਉੱਪ ਨਿਦੇਸ਼ਕ ਰਾਜਬੀਰ ਸਿੰਘ, ਸਮੇਤ ਅਨੇਕ ਖੇਤੀਬਾੜੀ ਵਿਗਿਆਨਕ, ਮਾਹਰ ਅਤੇ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਰਹੇ।