ਡੈਨੀਅਲ ਪਰਲ ਦੀ ਹੱਤਿਆ ਦੇ ਦੋਸ਼ੀ ਅਹਿਮਦ ਉਮਰ ਸਈਦ ਸ਼ੇਖ ਨੂੰ ਲਾਹੌਰ ਜੇਲ੍ਹ ਭੇਜਣ ਦੀ ਆਗਿਆ

TeamGlobalPunjab
1 Min Read

ਵਰਲਡ ਡੈਸਕ – ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅਮਰੀਕੀ ਪੱਤਰਕਾਰ ਡੈਨੀਅਲ ਪਰਲ ਦੀ ਹੱਤਿਆ ਦੇ ਦੋਸ਼ੀ ਅਹਿਮਦ ਉਮਰ ਸਈਦ ਸ਼ੇਖ ਨੂੰ ਲਾਹੌਰ ਦੀ ਕੋਟ ਲਖਪਤ ਜੇਲ੍ਹ ਭੇਜਣ ਦੀ ਆਗਿਆ ਦੇ ਦਿੱਤੀ ਹੈ। ਜਸਟਿਸ ਉਮਰ ਅਤਾ ਬੰਡਿਆਲ ਦੀ ਅਗਵਾਈ ਵਾਲੇ ਬੈਂਚ ਨੇ ਬੀਤੇ ਵੀਰਵਾਰ ਨੂੰ ਇਹ ਆਦੇਸ਼ ਦਿੱਤਾ।

ਦੱਸ ਦਈਏ ਸੁਣਵਾਈ ਦੌਰਾਨ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਚੌਧਰੀ ਫੈਸਲ ਹੁਸੈਨ ਨੇ ਅਦਾਲਤ ਨੂੰ ਦੱਸਿਆ ਕਿ ਮੁੱਖ ਦੋਸ਼ੀ ਸ਼ੇਖ ਦਾ ਪਰਿਵਾਰ ਪੰਜਾਬ ‘ਚ ਰਹਿੰਦਾ ਹੈ ਤੇ ਪਰਿਵਾਰ ਨੇ ਉਸ ਨੂੰ ਲਾਹੌਰ ਜੇਲ੍ਹ ‘ਚ ਤਬਦੀਲ ਕਰਨ ਦੀ ਬੇਨਤੀ ਕੀਤੀ ਹੈ।

 ਇਸ ‘ਤੇ ਜਸਟਿਸ ਬੰਡਿਆਲ ਨੇ ਪੰਜਾਬ ਸਰਕਾਰ ਨੂੰ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਤਲ ਕੇਸ ‘ਚ ਬਰੀ ਹੋਣ ਦੇ ਬਾਵਜੂਦ ਅਦਾਲਤ ਸ਼ੇਖ ਤੇ ਹੋਰ ਮੁਲਜ਼ਮਾਂ ਨੂੰ ਹਿਰਾਸਤ ‘ਚ ਰੱਖਣ ਤੋਂ ਸੰਤੁਸ਼ਟ ਨਹੀਂ ਹੈ। ਇਸ ਦੌਰਾਨ ਪੰਜਾਬ ਦੇ ਕਾਨੂੰਨ ਅਧਿਕਾਰੀ ਨੇ ਅਦਾਲਤ ਨੂੰ ਦੱਸਿਆ ਕਿ ਸ਼ੇਖ ਨੂੰ ਇਕ ਹਫ਼ਤੇ ‘ਚ ਲਾਹੌਰ ਜੇਲ ਭੇਜ ਦਿੱਤਾ ਜਾਵੇਗਾ।

Share this Article
Leave a comment