ਹਾਈਕਮਾਂਡ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ, ਹੋ ਸਕਦੈ ਵੱਡਾ ਸਿਆਸੀ ਧਮਾਕਾ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਬੀਤੇ ਕਈ ਮਹੀਨਿਆਂ ਤੋਂ ਚੱਲ ਰਹੀ ਆਪਸੀ ਖਾਨਾਜੰਗੀ ਦੇ ਚਲਦਿਆਂ ਹਾਲ ਵਿੱਚ 40 ਤੋਂ ਵੱਧ ਵਿਧਾਇਕਾਂ ਵੱਲੋਂ ਹਾਈਕਮਾਂਡ ਨੂੰ ਇਕ ਪੱਤਰ ਲਿਖ ਕੇ ਭੇਜਿਆ ਸੀ। ਜਿਸ ‘ਚ ਉਨ੍ਹਾਂ ਨੇ ਜਲਦ ਤੋਂ ਜਲਦ ਵਿਧਾਇਕ ਦਲ ਦੀ ਬੈਠਕ ਬੁਲਾਉਣ ਦੀ ਮੰਗ ਕੀਤੀ ਸੀ। ਪਾਰਟੀ ਹਾਈਕਮਾਂਡ ਵੱਲੋਂ ਵਿਧਾਇਕਾਂ ਦੀ ਇਸ ਮੰਗ ਨੂੰ ਪ੍ਰਵਾਨ ਕਰ ਲਿਆ ਗਿਆ ਹੈ।

ਇਹ ਮੀਟਿੰਗ ਅੱਜ ਯਾਨੀ 18 ਸਤੰਬਰ ਨੂੰ ਸ਼ਾਮ 5 ਵਜੇ ਚੰਡੀਗੜ੍ਹ ‘ਚ ਰੱਖੀ ਗਈ ਹੈ। ਜਿਸ ਦਾ ਐਲਾਨ ਖੁਦ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ ਕੀਤਾ।

ਹਰੀਸ਼ ਰਾਵਤ ਨੇ ਟਵੀਟ ਕਰਕੇ ਦੱਸਿਆ ਕਿ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਚੰਡੀਗੜ੍ਹ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਹੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਮੀਟਿੰਗ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ।

Share this Article
Leave a comment