ਪਠਾਨਕੋਟ: ਪੰਜਾਬ ਦੇ ਪਠਾਨਕੋਟ ਦੇ ਹਲੇਦਾ ਪਿੰਡ ਵਿੱਚ ਹਵਾਈ ਸੈਨਾ ਦੇ ਇੱਕ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਤਕਨੀਕੀ ਖਰਾਬੀ ਕਾਰਨ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਹੈਲੀਕਾਪਟਰ ਨੂੰ ਖੇਤਾਂ ਵਿੱਚ ਉਤਾਰਿਆ ਗਿਆ ਹੈ। ਐਮਰਜੈਂਸੀ ਲੈਂਡਿੰਗ ਦੀ ਸੂਚਨਾ ਮਿਲਦੇ ਹੀ ਫੌਜ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।
ਫੌਜ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਕੀਤਾ ਸੀਲ
ਫਿਲਹਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਹੈਲੀਕਾਪਟਰ ਵਿੱਚ ਸਵਾਰ ਸੈਨਿਕ ਸੁਰੱਖਿਅਤ ਹਨ। ਹਾਲਾਂਕਿ, ਫੌਜ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਲੋਕਾਂ ਨੂੰ ਹੈਲੀਕਾਪਟਰ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਦੱਸ ਦੇਈਏ ਕਿ ਲਗਭਗ 6 ਦਿਨ ਪਹਿਲਾਂ ਭਾਰਤੀ ਹਵਾਈ ਸੈਨਾ ਦੇ ਇੱਕ ਹੈਲੀਕਾਪਟਰ ਨੂੰ ਸਹਾਰਨਪੁਰ ਦੇ ਚਿਲਕਾਣਾ ਥਾਣੇ ਦੇ ਇੱਕ ਖੇਤ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ ਸੀ। ਇਹ ਹੈਲੀਕਾਪਟਰ ਸਰਸਾਵਾ ਏਅਰ ਫੋਰਸ ਬੇਸ ਤੋਂ ਰੁਟੀਨ ਅਭਿਆਸ ਲਈ ਉਡਾਣ ਭਰੀ ਸੀ।